ਸਿੱਧੂ ਨੇ ਲਾਭਪਾਤਰੀਆਂ ਨੂੰ ਨੀਲੇ ਕਾਰਡ ਵੰਡੇ


ਐਸ ਏ ਐਸ ਨਗਰ, 27 ਅਕਤੂਬਰ (ਜਸਵਿੰਦਰ ਸਿੰਘ) ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਵਲੋਂ ਸੈਕਟਰ 71 ਦੇ ਕਮਿਊਨਿਟੀ ਸੈਂਟਰ ਵਿਖੇ 750 ਦੇ ਕਰੀਬ ਨੀਲੇ ਕਾਰਡਾਂ ਦੀ ਵੰਡ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਅਨੇਕਾਂ ਉਪਰਾਲੇ ਕਰ ਰਹੀ ਹੈ| ਉਹਨਾਂ ਕਿਹਾ ਕਿ ਇਸੇ ਨੀਤੀ ਤਹਿਤ ਲੋਕਾਂ ਨੂੰ ਨੀਲੇ ਕਾਰਡਾਂ ਦੀ ਵੰਡ ਕੀਤੀ ਜਾ ਰ ਹੀ ਹੈ| ਉਹਨਾਂ ਕਿਹਾ ਕਿ ਜਿਹੜੇ ਲੋਕਾਂ ਦੇ ਨੀਲੇ ਕਾਰਡ ਬਣਨੋ ਰਹਿ ਗਏ ਹਨ, ਉਹਨਾਂ ਦੇ ਨੀਲੇ ਕਾਰਡ ਬਣਾਉਣ ਲਈ ਜਲਦੀ ਉਪਰਾਲੇ ਕੀਤੇ ਜਾਣਗੇ| 
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਨਿਗਮ ਚੋਣਾ ਲਈ ਵਾਰਡਬੰਦੀ ਦਾ ਖਾਕਾ ਤਿਆਰ ਕਰਕੇ ਊਸਦਾ ਨਕਸ਼ਾ ਨਿਗਮ ਦਫਤਰ ਵਿਚ ਲਗਾ ਦਿਤਾ ਹੈ ਅਤੇ ਜੇਕਰ ਕਿਸੇ ਨੂੰ ਇਸ ਨਕਸ਼ੇ ਵਿੱਚ ਕੋਈ ਇਤਰਾਜ ਹੋਵੇ ਤਾਂ ਉਹ ਆਪਣਾ ਇਤਰਾਜ ਦਰਜ ਕਰਵਾ ਸਕਦਾ ਹੈ| ਇਹ ਪੁੱਛਣ ਤੇ ਕਿ ਵਾਰਡਬੰਦੀ ਬੋਰਡ ਵਿੱਚ ਸਿਰਫ ਕਾਂਗਰਸ ਦੇ ਆਗੂਆਂ ਨੂੰ ਹੀ ਨਮਾਇੰਦਗੀ ਦਿੱਤੀ ਗਈ ਅਤੇ ਵਿਰੋਧੀ ਧਿਰ ਦਾ ਕੋਈ ਆਗੂ ਕਿਉਂ ਨਹੀਂ ਲਿਆ ਗਿਆ ਸੀ, ਉਹਨਾਂ ਕਿਹਾ ਕਿ ਅਕਾਲੀਆਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੇ| ਉਹਨਾਂ ਕਿਹਾ ਕਿ ਜਦੋਂ ਪਿਛਲੀ ਵਾਰ ਵਾਰਡਬੰਦੀ ਹੋਈ ਸੀ ਤਾਂ ਅਕਾਲੀ ਦਲ ਦੇ ਆਗੂ ਵਾਰਡਬੰਦੀ ਕਮੇਟੀ ਦੇ ਮਂੈਬਰ ਲਏ ਗਏ ਸਨ ਪਰੰਤੂ ਕਾਂਗਰਸ ਨੇ ਕੋਈ ਇਤਰਾਜ ਨਹੀਂ ਕੀਤਾ ਸੀ|
ਉਹਨਾਂ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ਦੀ ਮਿਹਨਤ ਤੋਂ ਬਾਅਦ ਵਾਰਡਬੰਦੀ ਦਾ ਨਕਸ਼ਾ ਤਿਆਰ ਕੀਤਾ ਹੈ| ਉਮੀਦਵਾਰਾਂ ਨੂੰ ਟਿਕਟਾਂ ਦੀ ਵੰਡ ਬਾਰੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਇਤਰਾਜਾਂ ਤੋਂ ਬਾਅਦ ਵਾਰਡਬੰਦੀ ਦਾ ਫਾਈਨਲ ਨਕਸ਼ਾ ਬਣਾਇਆ ਜਾਵੇਗਾ, ਉਸ ਤੋਂ ਬਾਅਦ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਵੀ ਕਰ ਦਿਤਾ ਜਾਵੇਗਾ| ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨਿਗਮ ਚੋਣਾਂ ਆਪਣੇ ਚੋਣ ਨਿਸ਼ਾਨ ਤੇ ਲੜੇਗੀ| 
ਇਸ ਮੌਕੇ ਉਹਨਾਂ ਨਾਲ ਸ੍ਰ. ਸਿੱਧੂ ਦੇ ਸਿਆਸੀ ਸਕੱਤੰਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ, ਕਾਂਗਰਸੀ ਆਗੂ ਪ੍ਰਦੀਪ ਸੋਨੀ, ਅਮਰੀਕ ਸਿੰਘ ਸਰਪੰਚ, ਦਿਲਬਰ ਖਾਨ, ਸੁਦਾਗਰ ਖਾਨ, ਮੱਖਣ ਸਿੰਘ, ਬਲਜਿੰਦਰ ਸਿੰਘ ਪੱਪੂ, ਬਾਲ ਕ੍ਰਿਸਨ ਸ਼ਰਮਾ, ਗੁਰਬਖਸ ਸਿੰਘ ਬਾਵਾ, ਬਿੰਦਰ ਨੰਬਰਦਾਰ ਹਾਜਰ ਸਨ|

Leave a Reply

Your email address will not be published. Required fields are marked *