ਸਿੱਧੂ ਵਲੋਂ ਆਪਣੇ ਵਿਭਾਗਾਂ ਦਾ ਸਾਰਾ ਦਫਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨ ਦੇ ਆਦੇਸ਼

ਚੰਡੀਗੜ੍ਹ, 3 ਜੁਲਾਈ (ਸ.ਬ.) ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ, ਸੱਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫਤਰੀ ਕੰਮ-ਕਾਰ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ| ਸ. ਸਿੱਧੂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਹਿਤੈਸ਼ੀਆਂ ਵੱਲੋਂ ਸੱਦੀ ਗਈ ਪੰਚਾਇਤ ਦੌਰਾਨ ਇਸ ਸਬੰਧੀ ਐਲਾਨ ਕੀਤਾ ਸੀ ਤੇ ਅੱਜ ਉਨ੍ਹਾਂ ਦੋਵੇਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿੱਖ ਕੇ ਸਾਰਾ ਕੰਮ-ਕਾਰ ਪੰਜਾਬੀ ਭਾਸ਼ਾ ਵਿਚ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ|

Leave a Reply

Your email address will not be published. Required fields are marked *