ਸਿੱਧੂ ਵੱਲੋਂ ਚੋਣ ਮੁਹਿੰਮ ਸ਼ੁਰੂ, ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

ਐਸ.ਏ.ਐਸ.ਨਗਰ, 19 ਦਸੰਬਰ (ਸ.ਬ.)ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵੱਲੋਂ ਹਲਕੇ ਅੰਦਰ ਰਸਮੀ ਤੌਰ ਤੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ| ਸ. ਸਿੱਧੂ ਵੱਲੋਂ ਅੱਜ ਪਿੰਡ ਝਾਮਪੁਰ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੇ ਅਕਾਲੀ ਸਰਕਾਰ ਵੱਲੋਂ ਕਾਂਗਰਸੀ ਵਰਕਰਾਂ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਗਿਣ-ਗਿਣ ਕੇ ਹਿਸਾਬ ਲਿਆ ਜਾਵੇਗਾ ਅਤੇ ਲੋਕਾਂ ਨੂੰ ਬਿਨ੍ਹਾਂ ਵਜ਼ਾ ਤੰਗ ਕਰਨ ਵਾਲੇ ਸਰਕਾਰੀ ਅਫਸਰਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ|
ਇਸ ਮੌਕੇ ਪਿੰਡ ਨਿਵਾਸੀਆਂ ਵੱਲੋਂ ਚੋਣਾਂ ਵਿੱਚ ਵਿਧਾਇਕ ਸ. ਸਿੱਧੂ ਨੂੰ ਹੱਥ ਖੜੇ ਕਰਕੇ ਸਮਰਥਨ ਦੇਣ ਦਾ ਐਲਾਨ ਵੀ ਕੀਤਾ |  ਇਸ ਮੌਕੇ ਹੋਰਨਾ ਤੋਂ ਇਲਾਵਾ ਜੱਟ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਮਨਾਣਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨ. ਸਕੱਤਰ ਬਲਜੀਤ ਸਿੰਘ ਠਸਕਾ,  ਸਾਬਕਾ ਸਰਪੰਚ ਢੇਰ ਸਿੰਘ, ਸਰਪੰਚ ਚਰਨ ਸਿੰਘ, ਸੁਦਾਗਰ ਸਿੰਘ ਪੰਚ, ਕ੍ਰਿਪਾਲ ਸਿੰਘ ਪੰਚ, ਨੰਬਰਦਾਰ ਜਸਬੀਰ ਸਿੰਘ, ਸਾਬਕਾ ਪੰਚ ਜਗਦੀਸ਼ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ,  ਗੋਪਾਲ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ|

Leave a Reply

Your email address will not be published. Required fields are marked *