ਸੀਨੀਅਰ ਆਗੂ ਭੁਪਿੰਦਰ ਸਿੰਘ ਟਿਵਾਣਾ ਮੁੜ ਅਕਾਲੀ ਦਲ ਵਿਚ ਸ਼ਾਮਿਲ

ਐਸ ਏ ਐਸ ਨਗਰ, 14 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਹਾਜ਼ਰੀ ਵਿੱਚ ਸੀਨੀਅਰ ਆਗੂ ਭੁਪਿੰਦਰ ਸਿੰਘ ਟਿਵਾਣਾ ਮੁੜ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ| ਕੁੱਝ ਦਿਨ ਪਹਿਲਾਂ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਿਲ ਹੋਏ ਭੁਪਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਗੁੰਮਰਾਹ ਕਰਕੇ ਬੀਰ ਦਵਿੰਦਰ ਨਾਲ ਮਿਲ ਕੇ ਅਕਾਲੀ ਦਲ ਟਕਸਾਲੀਆਂ ਦੇ ਪੱਲੇ ਪਾ ਦਿੱਤਾ ਸੀ|
ਉਹਨਾਂ ਕਿਹਾ ਕਿ ਉਹ ਜਮਾਂਦਰੂ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ| ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਭੁਪਿੰਦਰ ਸਿੰਘ ਦੇ ਪਾਰਟੀ ਅਤੇ ਸਮਾਜ ਲਈ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦਾ ਪਾਰਟੀ ਵਿੱਚ ਆਉਣ ਤੇ ਸਵਾਗਤ ਕੀਤਾ| ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮਾਨ ਸਿੰਘ ਸੋਹਾਣਾ, ਵਚਿੱਤਰ ਸਿੰਘ ਟਿਵਾਣਾ, ਕੌਂਸਲਰ ਸੁਖਦੇਵ ਪਟਵਾਰੀ, ਪ੍ਰੋ ਕੁਲਦੀਪ ਸਿੰਘ, ਦਲਵੀਰ ਸਿੰਘ ਆਦਿ ਪਾਰਟੀ ਵਰਕਰ ਮੌਜੂਦ ਸਨ|

Leave a Reply

Your email address will not be published. Required fields are marked *