ਸੀਨੀਅਰ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਮਾਣ ਸਤਿਕਾਰ ਦੇਣ ਦੇ ਹੁਕਮ

ਐਸ.ਏ.ਐਸ ਨਗਰ, 11 ਅਪ੍ਰੈਲ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਮੂਹ ਵਿਭਾਗਾਂ ਨੂੰ ਲਿਖਤੀ ਹਿਦਾਇਤਾਂ ਜਾਰੀ ਕੀਤੀਆਂ ਹਨ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਵਲੋਂ ਲਏ ਗਏ ਫੈਸਲੇ ਮੁਤਾਬਿਕ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਸਮੂਹ ਸੀਨੀਅਰ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਮਾਣ ਸਤਿਕਾਰ ਦਿੱਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਸਰਕਾਰੀ ਦਫਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੰਮਕਾਰ ਲਈ ਆਉਣ ਵਾਲੇ ਸੀਨੀਅਰ ਨਾਗਰਿਕਾਂ ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇ ਤਾਂ ਜੋ ਉਨਾਂ ਨੂੰ ਵਾਰ-ਵਾਰ ਦਫ਼ਤਰਾਂ ਵਿੱਚ ਕੰਮ ਕਾਜ ਲਈ ਗੇੜੇ ਨਾ ਮਾਰਨੇ ਪੈਣ| ਉਨ੍ਹਾਂ ਦੱਸਿਆ ਕਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਸੀਨੀਅਰ ਨਾਗਰਿਕਾਂ ਵਾਸਤੇ ਵੱਖਰਾ ਵੱਖਰਾ ਕਾਊਟਰ ਲਗਾਇਆ ਜਾਵੇ ਤਾਂ ਜੋ ਉਹ ਆਪਣੇ ਕੰਮ ਕਾਜ ਬਿਨ੍ਹਾਂ ਕਿਸੇ ਦੇਰੀ ਤੋਂ ਕਰਵਾ ਸਕਣ ਅਤੇ ਉਨ੍ਰਾ ਵੱਲੋਂ  ਦਿੱਤੀ ਦਰਖਾਸਤ ਦਾ ਨਿਪਟਾਰਾ  ਵੀ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ|

Leave a Reply

Your email address will not be published. Required fields are marked *