ਸੀਰੀਆ ਵਿੱਚ ਆਤਮਘਾਤੀ ਬੰਬ ਧਮਾਕਾ, 10 ਮਰੇ

ਦਮਿਸ਼ਕ, 13 ਜਨਵਰੀ (ਸ.ਬ.) ਸੀਰੀਆ ਦੀ ਰਾਜਧਾਨੀ ਦਮਿਸ਼ਕ ਵਿੱਚ ਇਕ ਸ਼ਕਤੀਸ਼ਾਲੀ ਆਤਮਘਾਤੀ ਬੰਬ ਧਮਾਕੇ ਵਿੱਚ 10 ਲਕਾਂ ਦੀ ਮੌਤ ਹੋ ਗਈ ਅਤੇ 17 ਹੋਰ ਲੋਕ ਜ਼ਖਮੀ ਹੋ ਗਏ| ਪੁਲੀਸ ਸੂਤਰਾਂ ਨੇ ਦੱਸਿਆ ਕਿ ਇਕ ਆਤਮਘਾਤੀ ਹਮਲਾਵਰ ਨੇ ਕਫ਼ਰ ਸੂਜਾ ਕੋਲ ਜਿੱਥੇ ਸੀਰੀਆ ਦੇ ਮੁੱਖ ਸੁਰੱਖਿਆ ਅਦਾਰੇ ਸਥਿਤ ਹਨ, ਖੁਦ ਨੂੰ ਧਮਾਕੇ ਨਾਲ ਉਡਾ ਲਿਆ| ਇਸ ਧਮਾਕੇ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ|
ਸੀਰੀਆ ਵਿੱਚ ਮਨੁੱਖੀ ਅਧਿਕਾਰਾਂ ਤੇ ਨਜ਼ਰ ਰੱਖਣ ਵਾਲੇ ਬ੍ਰਿਟੇਨ ਆਧਾਰਿਤ ਸਮੂਹ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਕਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ, ਕਿਉਂਕਿ ਧਮਾਕੇ ਵਿਚ ਜ਼ਖਮੀ ਹੋਏ ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ| ਸਰਕਾਰੀ ਟੈਲੀਵਿਜ਼ਨ ਤੇ ਜਾਰੀ ਫੁਟੇਜ਼ ਵਿੱਚ ਘਟਨਾ ਵਾਲੀ ਥਾਂ ਕੋਲ ਭਾਰੀ ਹਥਿਆਰਾਂ ਨਾਲ ਲੈਸ ਸੁਰੱਖਿਆ ਕਰਮਚਾਰੀ ਖੂਨ ਨਾਲ ਲਹੂ-ਲੁਹਾਣ ਹੈ ਅਤੇ ਕਈ ਕਾਰਾਂ ਸੜੀਆਂ ਹੋਈਆਂ ਹਨ|

Leave a Reply

Your email address will not be published. Required fields are marked *