ਸੀ.ਆਈ.ਏ. ਸਟਾਫ਼ ਬਟਾਲਾ ਦੇ ਇੰਚਾਰਜ ਵੱਲੋਂ ਭੇਦਭਰੀ ਹਾਲਤ ਵਿੱਚ ਖ਼ੁਦਕੁਸ਼ੀ

ਬਟਾਲਾ, 5 ਜੁਲਾਈ (ਸ.ਬ.) ਸੀ.ਆਈ.ਏ. ਸਟਾਫ਼ ਬਟਾਲਾ ਦੇ ਇੰਚਾਰਜ ਏ.ਐਸ.ਆਈ. ਅਰਵਿੰਦਰ ਸਿੰਘ ਵੱਲੋਂ ਅੱਜ ਸਵੇਰੇ ਭੇਦਭਰੀ ਹਾਲਤ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ| ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਅਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਭਗਵਾਨਪੁਰ ਕਾਲੋਨੀ ਕਾਹਨੂੰਵਾਨ ਰੋਡ ਬਟਾਲਾ ਨੇ ਅੱਜ ਸਵੇਰੇ ਕਰੀਬ 7:30 ਵਜੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਨਾਲ ਉਸ ਦਾ ਸਿਰ ਦੋ ਫਾੜ ਹੋ ਗਿਆ ਅਤੇ ਉਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ|

Leave a Reply

Your email address will not be published. Required fields are marked *