ਸੀ. ਐਚ. ਬੀ. ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰੇਗਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ

ਐਸ.ਏ.ਐਸ.ਨਗਰ, 3 ਅਕਤੂਬਰ (ਸ਼ਮਿਦੰਰ ਸਿੰਘ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਨ ਉਪਰੰਤ ਪਾਵਰਕਾਮ ਐਂਡ ਟ੍ਰਾਂਸਕੋ ਦੇ ਸੀ.ਐਚ.ਬੀ.ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ| ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂਆਂ ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ ਦੰਦੀਵਾਲ, ਗੁਰਪ੍ਰੀਤ ਸਿੰਘ ਗੁਰੀ ਅਤੇ ਲਖਵੀਰ ਕਟਾਰੀਆ ਨੇ ਪੰਜਾਬ ਸਰਕਾਰ ਦੇ ਮਜ਼ਦੂਰ-ਮੁਲਜ਼ਮ ਮਾਰੂ ਰਵਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜ਼ਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਉਲਟਾ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ| 
ਉਹਨਾਂ ਕਿਹਾ ਕਿ ਸੀ.ਐਚ.ਬੀ.ਠੇਕਾ ਮੁਲਾਜ਼ਮਾਂ ਵੱਲੋਂ 5 ਅਤੇ 6 ਅਕਤੂਬਰ ਨੂੰ ਮੁਹਾਲੀ ਵਿਖੇ ਕਿਰਤ ਕਮਿਸ਼ਨਰ ਪੰਜਾਬ ਦੇ ਮੁੱਖ ਦਫਤਰ ਅੱਗੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦੋ ਰੋਜ਼ਾ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਠੇਕਾ ਮੁਲਾਜ਼ਮ ਸੰਘਰਸ ਮੋਰਚਾ ਪੰਜਾਬ ਡੱਟਵੀਂ ਹਮਾਇਤ ਕਰੇਗਾ| 

Leave a Reply

Your email address will not be published. Required fields are marked *