ਸੀ ਜੀ ਸੀ ਝੰਜੇੜੀ ਕਾਲਜ ਵਿਚ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੇ ਪਾਲਨ ਲਈ ਜਾਗਰੂਕ ਕਰਨ ਲਈ ਹਫ਼ਤਾਵਾਰੀ ਵਰਕਸ਼ਾਪ ਦਾ ਸਮਾਪਨ

ਐਸ.ਏ.ਐਸ ਨਗਰ, 16 ਜਨਵਰੀ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵੱਲੋਂ ਆਪਣੇ ਵਿਦਿਆਰਥੀਆਂ ਲਈ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹਫ਼ਤਾਵਾਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੂਰਾ ਹਫ਼ਤਾ ਵੱਖ ਵੱਖ ਗਤੀਵਿਧੀਆਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸੈਮੀਨਾਰ ਦਾ ਹਿੱਸਾ ਬਣਾਉਂਦੇ ਹੋਏ ਸੜਕੀ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।

ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਵਿਸ਼ਵ ਪੱਧਰ ਤੇ ਰੋਜ਼ਾਨਾ ਤਿੰਨ ਹਜ਼ਾਰ ਦੇ ਕਰੀਬ ਲੋਕ ਸੜਕ ਹਾਦਸਿਆਂ ਵਿੱਚ ਮਾਰੇ ਜਾਂਦੇ ਹਨ ਅਤੇ ਭਾਰਤ ਵਿਚ ਹਰ ਸਾਲ ਸੜਕ ਹਾਦਸਿਆਂ ਵਿਚ ਡੇਢ ਲੱਖ ਦੇ ਕਰੀਬ ਮੌਤਾਂ ਹੁੰਦੀਆਂ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਵਿਸ਼ਵ ਭਰ ਵਿਚ ਸੜਕੀ ਹਾਦਸਿਆਂ ਵਿਚ ਮਰਨ ਵਾਲੇ ਲੋਕਾਂ ਵਿਚ ਨੌਜਵਾਨਾਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ, ਜਿਨ੍ਹਾਂ ਦੀ ਔਸਤ ਉਮਰ ਪੰਦਰਾਂ ਤੋਂ ਤੀਹ ਸਾਲ ਦੇ ਦਰਮਿਆਨ ਹੁੰਦੀ ਹੈ। ਇਨ੍ਹਾਂ ਵਿਚ ਪੰਜਾਹ ਫੀਸਦੀ ਮੌਤਾਂ ਪੈਦਲ ਚੱਲਣ ਵਾਲੇ ਜਾਂ ਦੋਪਹੀਆ ਤੇ ਚੱਲਣ ਵਾਲੇ ਲੋਕਾਂ ਦੀ ਹੁੰਦੀ ਹੈ।

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਵਾਜਾਈ ਦੇ ਦੌਰਾਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਸਮਝਾਇਆ। ਇਸ ਦੇ ਨਾਲ ਹੀ ਵੱਖ-ਵੱਖ ਟ੍ਰੈਫਿਕ ਸਿਗਨਲ, ਜ਼ੈਬਰਾ ਕਰਾਸਿੰਗ, ਟਰੈਫ਼ਿਕ ਲਾਈਟਾਂ ਅਤੇ ਹੈਲਮਟ ਦੇ ਇਸਤੇਮਾਲ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਦੱਸੇ ਗਏ ਟ੍ਰੈਫਿਕ ਨਿਯਮਾਂ ਨੂੰ ਚੰਗੀ ਤਰ੍ਹਾਂ ਸਮਝ ਲੈਣ ਅਤੇ ਜ਼ਿੰਦਗੀ ਵਿਚ ਪੂਰੀ ਤਰ੍ਹਾਂ ਯਾਦ ਰੱਖਣ ਤਾਂ ਜੋ ਭਵਿੱਖ ਵਿਚ ਉਹ ਆਪਣੀ ਤੇ ਸਮਾਜ ਦੀ ਬਿਹਤਰੀ ਵਿਚ ਆਪਣਾ ਯੋਗਦਾਨ ਪਾ ਸਕਣ।

Leave a Reply

Your email address will not be published. Required fields are marked *