ਸੀ ਜੀ ਸੀ ਝੰਜੇੜੀ ਨੇ ਜੋੜ ਮੇਲੇ ਨੂੰ ਸਮਰਪਿਤ ਲੰਗਰ ਲਗਾਇਆ

ਐਸ ਏ ਐਸ ਨਗਰ, 27 ਦਸੰਬਰ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਵੱਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁੱਜਰ ਕੌਰ ਦੀ ਯਾਦ ਵਿਚ ਚਾਹ ਪਕੌੜੇ ਅਤੇ ਪਰਸ਼ਾਦਿਆਂ ਦਾ ਲੰਗਰ ਲਗਾਇਆ ਗਿਆ| ਦੁਨੀਆਂ ਦੀ ਸਭ ਤੋਂ ਅਨੂਠੀ ਸ਼ਹੀਦੀ ਨੂੰ ਸਮਰਪਿਤ ਲਗਾਏ ਗਏ ਲੰਗਰ ਵਿਚ ਫ਼ਤਿਹਗੜ੍ਹ ਸਾਹਿਬ ਜਾ ਰਹੀਆਂ ਸੰਗਤਾਂ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ ਵੱਧ ਚੜ ਕੇ ਹਿੱਸਾ ਲਿਆ| ਇਸ ਮੌਕੇ ਤੇ ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ|

Leave a Reply

Your email address will not be published. Required fields are marked *