ਸੁਖਬੀਰ ਦੇ ਗੜ੍ਹ ਵਿੱਚ ਰਾਹੁਲ ਦੀ ਰੈਲੀ

ਜਲਾਲਾਬਾਦ,  28 ਜਨਵਰੀ (ਸ.ਬ.) 4 ਫਰਵਰੀ ਨੂੰ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਪ੍ਰਚਾਰ ਕਰਨ ਲਈ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਅੱਜ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਗੜ੍ਹ ਜਲਾਲਾਬਾਦ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ| ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਸਥਾਨਕ ਅਨਾਜ ਮੰਡੀ ਵਿੱਚ ਰੱਖੀ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਅੱਜ ਕਾਂਗਰਸ ਪਾਰਟੀ ਦੇ ਪ੍ਰਚਾਰ ਰਾਹੁਲ ਗਾਂਧੀ               ਉਚੇਚੇ ਤੌਰ ਤੇ ਪਹੁੰਚੇ| ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ,  ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ, ਆਸ਼ਾ ਕੁਮਾਰੀ, ਗੁਰਕੰਵਲ ਕੌਰ, ਉਮੀਦਵਾਰ ਰਵਨੀਤ ਸਿੰਘ ਬਿੱਟੂ, ਗੋਲਡੀ ਕੰਬੋਜ ਅਤੇ ਹੋਰਨਾਂ ਵਲੋਂ ਵੱਡੇ ਇਕੱਠ ਨੂੰ ਸੰਬੋਧਨ ਕਰਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇਣ ਦੀ ਅਪੀਲ ਕੀਤੀ| ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਪੰਜਾਬ ਵਿਚ ਨਵੀਂ ਸਵੇਰ ਲਿਆਉਣ ਲਈ ਕਿਹਾ|
ਇਸ ਮੌਕੇ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਤੇ ਵੱਡੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਲੰਬੀ ਵਿਚ ਮੈਂ ਅਤੇ ਜਲਾਲਾਬਾਦ ਵਿਚ ਰਵਨੀਤ ਬਿੱਟੂ ਅਕਾਲੀਆਂ ਦਾ ਮਾਂਜਾ ਫੇਰ ਦੇਣਗੇ|

Leave a Reply

Your email address will not be published. Required fields are marked *