ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦਾ ਚੋਣ ਮੈਨੀਫੈਸਟੋ ਜਾਰੀ

ਲੁਧਿਆਣਾ, 24 ਜਨਵਰੀ (ਸ.ਬ.) ਉਪ ਮੁਖ ਮੰਤਰੀ ਸੁਖਬੀਰ ਬਾਦਲ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕਰਕੇ 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ| ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ ਅਤੇ ਪੰਜਾਬ ਦਾ ਵਿਕਾਸ ਹੀ ਗਠਜੋੜ ਸਰਕਾਰ ਦਾ ਮੁੱਖ ਟੀਚਾ ਹੈ| ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਇਸ ਮੈਨੀਫੈਸਟੋ ਵਿਚ ਵਪਾਰੀਆਂ, ਬਜ਼ੁਰਗਾਂ ਅਤੇ ਸ਼ਗਨ ਸਕੀਮ ਸਮੇਤ ਪੰਜਾਬ ਦੇ ਲੋਕਾਂ ਨੂੰ ਦੋਬਾਰਾ ਸਰਕਾਰ ਆਉਣ ਤੇ ਅਨੇਕਾਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਹੈ| ਇਸ ਦੌਰਾਨ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਮੌਜੂਦ ਸਨ|
ਅਕਾਲੀ ਦਲ ਦੇ ਚੋਣ ਮੈਨੀਫੈਸਟੋ ਵਿੱਚ ਵੋਟਰਾਂ ਨਾਲ ਵੱਡੇ-ਵੱਡੇ ਦਾਅਵੇ ਕੀਤੇ ਗਏ ਹਨ, ਮੈਨੀਫੈਸਟੋ ਅਨੁਸਾਰ 12ਵੀਂ ਦੇ 10 ਟੌਪਰਸ ਨੂੰ ਵਿਦੇਸ਼ਾਂ ਵਿੱਚ ਸਿੱਖਿਆ ਲਈ ਪੂਰੀ ਸਹਾਇਤਾ,  ਸ਼ਗਨ ਸਕੀਮ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 21 ਹਜ਼ਾਰ, ਨੀਲੇ ਕਾਰਡ ਧਾਰਕਾਂ, ਛੋਟੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਮੁਫਤ ਗੈਸ ਕੁਨੈਕਸ਼ਨ, ਹਰ ਪਿੰਡ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ, ਰਾਜਪੁਰਾ ਵਿੱਚ 2500 ਏਕੜ ਵਿੱਚ ਇੰਡਸਟਰੀਅਲ ਪਾਰਕ ਬਣਾਇਆ ਜਾਵੇਗਾ,  ਨਿਊ ਚੰਡੀਗੜ੍ਹ ਨੂੰ ਮੈਡੀਕਲ ਟੂਰਿਜ਼ਮ ਹੱਬ ਬਣਾਇਆ ਜਾਵੇਗਾ, ਅੰਮ੍ਰਿਤਸਰ ਨੂੰ ਵਿਰਾਸਤੀ ਦਿੱਖ ਦੇਣ ਲਈ ਸ਼ਹਿਰ ਦੀ ਚਾਰਦੀਵਾਰੀ ਕੀਤੀ ਜਾਵੇਗੀ, ਸ਼ਹਿਰਾਂ ਵਾਂਗ ਪਿੰਡਾਂ ਵਿਚ ਆਧੁਨਿਕ ਵਿਵਸਥਾ ਸਥਾਪਿਤ ਕੀਤੀ ਜਾਵੇਗੀ|

Leave a Reply

Your email address will not be published. Required fields are marked *