ਸੁਪਰੀਮ ਕੋਰਟ ਕੰਪਲੈਕਸ ਵਿੱਚ ਦਿੱਲੀ ਪੁਲੀਸ ਦੇ ਹੈਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 2 ਜਨਵਰੀ (ਸ.ਬ.) ਸੁਪਰੀਮ ਕੋਰਟ ਵਿੱਚ ਤਾਇਨਾਤ ਦਿੱਲੀ ਪੁਲੀਸ ਦੇ ਇਕ ਹੈਡ ਕਾਂਸਟੇਬਲ ਨੇ ਅੱਜ ਅਦਾਲਤ ਕੈਂਪਸ ਵਿੱਚ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ| ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਹੈਡ ਕਾਂਸਟੇਬਲ ਦੀ ਪਛਾਣ ਚੰਦਪਾਲ ਦੇ ਰੂਪ ਵਿੱਚ ਹੋਈ ਹੈ ਅਤੇ ਉਸ ਨੇ ਸਵੇਰੇ ਕਰੀਬ 8.15 ਵਜੇ ਖੁਦ ਗੋਲੀ ਮਾਰ ਲਈ|
ਉਸ ਦੀ ਡਿਊਟੀ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਸੀ| ਉਹ ਅਪ੍ਰੈਲ 2014 ਤੋਂ ਸੁਪਰੀਮ ਕੋਰਟ ਵਿੱਚ ਤਾਇਨਾਤ ਸੀ| ਅਧਿਕਾਰੀ ਨੇ ਕਿਹਾ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ| ਅਪਰਾਧ ਜਾਂਚ ਅਤੇ ਫੋਰੈਂਸਿਕ ਟੀਮ ਮੌਕੇ ਤੇ ਪੁੱਜ ਗਈਆਂ| ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਉਣ ਲਈ ਪੁਲੀਸ ਚੰਦਪਾਲ ਦੇ ਪਰਿਵਾਰ ਅਤੇ ਸਹਿਕਰਮਚਾਰੀਆਂ ਤੋਂ ਪੁੱਛ-ਗਿੱਛ ਕਰੇਗੀ|

Leave a Reply

Your email address will not be published. Required fields are marked *