ਸੁਪਰੀਮ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ : ਜਨਰਲ ਕੈਟਾਗਰੀ ਫੈਡਰੇਸ਼ਨ

ਐਸ ਏ ਐਸ ਨਗਰ, 10 ਅਪ੍ਰੈਲ (ਸ.ਬ.) ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸਨ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਂਖਵੇਂਕਰਨ ਸਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫੈਸਲੇ ਨੂੰ ਪੰਜਾਬ ਵਿੱਚ ਤੁਰੰਤ ਲਾਗੂ ਕੀਤਾ ਜਾਵੇ|
ਅੱਜ ਇੱਕ ਬਿਆਨ ਵਿੱਚ ਫੈਡਰੇਸ਼ਨ ਦੇ ਪ੍ਰਧਾਨ ਸੁਖਬੀਰ ਇੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਰਾਖਵੇਂਕਰਨ ਸਬੰਧੀ ਜੋ ਤਾਜਾ ਫੈਸਲਾ ਦਿੱਤਾ ਹੈ, ਉਸ ਨੂੰ ਪੰਜਾਬ ਵਿੱਚ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਜਨਰਲ ਵਰਗ ਨੂੰ ਇਸਦਾ ਲਾਭ ਹੋ ਸਕੇ| ਉਹਨਾਂ ਕਿਹਾ ਕਿ ਅੱਜ ਕੁਝ ਪਾਰਟੀਆਂ ਵਲੋਂ ਜਨਰਲ ਵਰਗ ਦੇ ਪੱਖ ਵਿੱਚ ਭਾਰਤ ਬੰਦ ਦਾ ਦਿੱਤਾ ਗਿਆ ਸੱਦਾ ਸਫਲ ਰਿਹਾ ਹੈ ਅਤੇ ਸਰਕਾਰ ਨੂੰ ਦਲਿਤ ਵੋਟ ਬਂੈਕ ਦੀ ਚਿੰਤਾ ਛੱਡ ਕੇ ਜਨਰਲ ਵਰਗ ਦੇ ਪੱਖ ਵਿੱਚ ਆਏ ਫੈਸਲੇ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ|
ਇਸ ਮੌਕੇ ਫੈਡਰੇਸ਼ਨ ਆਗੂ ਜਨਰਲ ਸਿੰਘ ਬਰਾੜ, ਜਸਵੀਰ ਸਿੰਘ ਗੜਾਂਗ, ਪ੍ਰੀਤਮ ਸਿੰਘ ਭੱਟੀ, ਕਪਿਲ ਦੇਵ ਪ੍ਰਾਸਰ, ਰਣਜੀਤ ਸਿੰਘ ਸਿੱਧੂ, ਮੁਲੇਸ ਚੋਪੜਾ, ਸਿਰੰਦਰ ਸਿੰਘ ਸੈਣੀ ਵੀ ਮੌਜੂਦ ਸਨ|

Leave a Reply

Your email address will not be published. Required fields are marked *