ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ

ਨਵੀਂ ਦਿੱਲੀ, 30 ਅਗਸਤ (ਸ.ਬ.) ਸੰਸਦਾਂ ਅਤੇ ਵਿਧਾਇਕਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲਿਆਂ ਉਤੇ ਵੇਰਵੇ ਦੇਣ ਉਤੇ ਕੇਂਦਰ ਸਰਕਾਰ ਦੀ ਲੇਟ ਲਤੀਫ਼ੀ ਉਤੇ ਸੁਪਰੀਮ ਕੋਰਟ ਵੱਲੋਂ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਹੈ|
ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ 1 ਨਵੰਬਰ 2017 ਤੋਂ ਹੁਣ ਤੱਕ ਉਹ ਜਾਣਕਾਰੀ ਨਹੀਂ ਦਿੱਤੀ ਗਈ ਜੋ ਕੋਰਟ ਨੇ ਕੇਂਦਰ ਤੋਂ ਮੰਗੀ ਸੀ| ਇਸ ਲਈ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਉਤੇ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ|

Leave a Reply

Your email address will not be published. Required fields are marked *