ਸੁਪਰੀਮ ਕੋਰਟ ਪਹੁੰਚਿਆ ਨਿਗਮ ਦੀ ਵਾਰਡਬੰਦੀ ਦਾ ਮਾਮਲਾ ਸੁਖਦੇਵ ਸਿੰਘ ਪਟਵਾਰੀ ਅਤੇ ਬਚਨ ਸਿੰਘ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਚਾਰ ਜਨਵਰੀ ਨੂੰ ਹੋਵੇਗੀ ਸੁਣਵਾਈ


ਐਸ਼ਏ 24 ਦਸੰਬਰ (ਸ਼ਬ ਨਗਰ ਨਿਗਮ ਦੀ ਵਾਰਡਬੰਦੀ ਵਿੱਚ ਕੀਤੀਆਂ ਗਈਆਂ ਉਣਤਾਈਆਂ ਦੇ ਖਿਲਾਫ ਫੇਜ਼ 6 ਦੇ ਵਸਨੀਕ ਸ੍ਰ ਬਚਨ ਸਿੰਘ ਅਤੇ ਸਾਬਕਾ ਕੌਂਸਲਰ ਸ੍ਰ ਸੁਖਦੇਵ ਸਿੰਘ ਪਟਵਾਰੀ ਵਲੋਂ ਪੰਜਾਬ ਅਤੇ ਹਰਿਆਣਾਂ ਹਾਈਕਰੋਟ ਵਿੱਚ ਪਾਈ ਗਈ ਪਟੀਸ਼ਨ ਦੇ ਖਾਰਿਜ ਹੋਣ ਤੋਂ ਬਾਅਦ ਹੁਣ ਇਹਨਾਂ ਆਗੂਆਂ ਵਲੋਂ ਮਾਣਯੋਗ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਗਿਆ ਹੈ। ਇਹਨਾਂ ਆਗੂਆਂ ਵਲੋਂ ਆਪਣੇ ਵਕੀਲ ਤੁਸ਼ਾਰ ਬਖਸ਼ੀ ਰਾਂਹੀ ਮਾਣਯੋਗ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਪੰਜਾਬ ਅਤੇ ਕਮਿਸ਼ਨਰ ਨਗਰ ਨਿਗਮ ਦੇ ਖਿਲਾਫ ਪਟੀਸ਼ਨ ਦਾਖਿਲ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪਟੀਸ਼ਨ ਤੇ ਮਾਣਯੋਗ ਸੁਪਰੀਮ ਕੋਰਟ ਵਿਖੇ ਚਾਰ ਜਨਵਰੀ ਨੂੰ ਸੁਣਵਾਈ ਹੋਣੀ ਹੈ ਜਿਸ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਵਲੋਂ ਦਲੀਲਾਂ ਦਿੱਤੀਆਂ ਜਾਣਗੀਆਂ ਅਤੇ ਉਸਤੋਂ ਬਾਅਦ ਇਸ ਸੰਬੰਧੀ ਫੈਸਲਾ ਲਿਆ ਜਾਵੇਗਾ।

Leave a Reply

Your email address will not be published. Required fields are marked *