ਸੁਪਰੀਮ ਕੋਰਟ ਵਲੋਂ ਫਿਲਮ ਨਾਨਕ ਸ਼ਾਹ ਫਕੀਰ ਦੀ ਰਿਲੀਜ ਨੂੰ ਹਰੀ ਝੰਡੀ, ਪੰਜਾਬ ਸਰਕਾਰ ਵਲੋਂ ਰੋਕ

ਚੰਡੀਗੜ੍ਹ, 10 ਅਪ੍ਰੈਲ (ਸ.ਬ.) ਵਿਵਾਦਾਂ ਵਿੱਚ ਚਲ ਰਹੀ ਫਿਲਮ ਨਾਨਕ ਸ਼ਾਹ ਫ਼ਕੀਰ ਨੂੰ ਅੱਜ ਸੁਪਰੀਮ ਕੋਰਟ ਵਲੋਂ ਹਰੀ ਝੰਡੀ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇਸ ਫਿਲਮ ਨੂੰ ਰਿਲੀਜ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ| ਪੰਜਾਬ ਸਰਕਾਰ ਵਲੋਂ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕ ਦਿੱਤਾ ਗਿਆ ਹੈ|
ਸੁਪਰੀਮ ਕੋਰਟ ਨੇ ਅੱਜ ਹੀ ਫਿਲਮ ਨੂੰ ਹਰੀ ਝੰਡੀ ਦਿੰਦੇ ਹੋਏ ਫਿਲਮ ਨੂੰ 13 ਅਪ੍ਰੈਲ ਨੂੰ ਰਿਲੀਜ਼ ਕਰਨ ਦੇ ਆਦੇਸ਼ ਦਿੱਤੇ ਸਨ|
ਇੱਥੇ ਜਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਪਹਿਲਾਂ ਹੀ ਇਸ ਫਿਲਮ ਤੇ ਰੋਕ ਲਗਾਉਣ ਦਾ ਐਲਾਨ ਕਰ ਚੁੱਕੇ ਹਨ|

Leave a Reply

Your email address will not be published. Required fields are marked *