ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ, 22 ਅਪ੍ਰੈਲ ਤੱਕ ਮੰਗਿਆ ਜਵਾਬ

ਨਵੀਂ ਦਿੱਲੀ, 15 ਅਪ੍ਰੈਲ (ਸ.ਬ.) ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ| ਰਾਫੇਲ ਡੀਲ ਤੇ ਮੁੜ ਵਿਚਾਰ ਪਟੀਸ਼ਨ ਸਵੀਕਾਰ ਕੀਤੇ ਜਾਣ ਦੇ ਫੈਸਲੇ ਨੂੰ ‘ਮੋਦੀ ਦੋਸ਼ੀ’ ਦੇ ਰੂਪ ਵਿੱਚ ਪੇਸ਼ ਕਰਨ ਨਾਲ ਕਾਂਗਰਸ ਪ੍ਰਧਾਨ ਰਾਹੁਲ ਦੀਆਂ ਮੁਸ਼ਕਿਲਾਂ ਵਧੀਆਂ ਹਨ| ਸੁਪਰੀਮ ਕੋਰਟ ਨੇ ਰਾਹੁਲ ਨੂੰ ਨੋਟਿਸ ਜਾਰੀ ਕਰ ਕੇ 22 ਅਪ੍ਰੈਲ ਤੱਕ ਜਵਾਬ ਦੇਣ ਲਈ ਕਿਹਾ ਹੈ| ਰਾਹੁਲ ਵਿਰੁੱਧ ਕੋਰਟ ਦੇ ਬਿਆਨ ਨੂੰ ਗਲਤ ਤਰ੍ਹਾਂ ਨਾਲ ਪੇਸ਼ ਕਰਨ ਦਾ ਦੋਸ਼ ਹੈ| ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਅਪਰਾਧਕ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਹੈ| ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਹੈ|
!

Leave a Reply

Your email address will not be published. Required fields are marked *