ਸੁਪਰੀਮ ਕੋਰਟ ਵਿੱਚ ਨਵਜੋਤ ਸਿੱਧੂ ਮਾਮਲੇ ਤੇ ਸੁਣਵਾਈ ਮੁਕੰਮਲ, ਫੈਸਲਾ ਰਾਖਵਾਂ

ਨਵੀਂ ਦਿੱਲੀ, 18 ਅਪ੍ਰੈਲ (ਸ.ਬ.) ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਖਿਲਾਫ ਚੱਲ ਰਹੇ ਰੋਡ ਰੇਜ ਮਾਮਲੇ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਮੁਕੰਮਲ ਹੋ ਗਈ ਹੈ| ਦੋਵਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਮਾਣਯੋਗ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ|
ਇਸ ਸਬੰਧੀ ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਨਵਜੋਤ ਸਿੱਧੂ ਨੇ ਅਦਾਲਤ ਵਿਚ ਆਪਣਾ ਪੱਖ ਰੱਖਦੇ ਹੋਏ ਕਿਹਾ ਸੀ ਕਿ ਇਸ ਮਾਮਲੇ ਵਿਚ ਕੋਈ ਵੀ ਗਵਾਹ ਖੁਦ ਸਾਹਮਣੇ ਨਹੀਂ ਆਇਆ ਸੀ| ਜਿਨ੍ਹਾਂ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਪੁਲੀਸ ਖੁਦ ਲੈ ਕੇ ਆਈ ਸੀ| ਸਿੱਧੂ ਨੇ ਕਿਹਾ ਸੀ ਕਿ ਸਾਰੇ ਗਵਾਹਾਂ ਦੇ ਬਿਆਨ ਵੀ ਵਿਵਾਦਿਤ ਹਨ ਅਤੇ ਜਿਹੜੇ ਮੁੱਖ ਗਵਾਹ ਹਨ ਉਨ੍ਹਾਂ ਦੇ ਬਿਆਨ ਵੀ ਇਕ ਦੂਜੇ ਨਾਲ ਮੇਲ ਨਹੀਂ ਖਾਂਦੇ|
ਜਿਕਰਯੋਗ ਹੈ ਕਿ ਪਟਿਆਲਾ ਵਿੱਚ1988 ਵਿਚ ਵਾਪਰੇ ਇਸ ਮਾਮਲੇ ਵਿੱਚ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ 3 ਸਾਲ ਦੀ ਸਜ਼ਾ ਸੁਣਾਈ ਸੀ| ਜਿਸ ਤੋਂ ਬਾਅਦ ਸਿੱਧੂ ਵਲੋਂ ਸੁਪਰੀਮ ਕੋਰਟ ਵਿਚ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ| ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਪੱਖ ਰਖਦਿਆਂ ਸਰਕਾਰੀ ਵਕੀਲ ਵੱਲੋਂ ਸ੍ਰ. ਸਿੱਧੂ ਦੇ ਖਿਲਾਫ ਹਾਈ ਕੋਰਟ ਦੇ ਫੈਸਲੇ ਨੂੰ ਬਹਾਲ ਰੱਖਣ ਦੀ ਮੰਗ ਕੀਤੀ ਜਾ ਚੁੱਕੀ ਹੈ|

Leave a Reply

Your email address will not be published. Required fields are marked *