ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਮੋਦੀ ਤੇ ਬਣੀ ਫਿਲਮ ਦੇਖਣ ਦੇ ਨਿਰਦੇਸ਼

ਨਵੀਂ ਦਿੱਲੀ, ਅਪ੍ਰੈਲ (ਸ.ਬ.) ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬਣੀ ਪੂਰੀ ਬਾਇਓਪਿਕ ਦੇਖਣ ਅਤੇ ਦੇਸ਼ ਭਰ ਵਿੱਚ ਉਸ ਦੀ ਰਿਲੀਜ਼ ਤੇ ਰੋਕ ਲਗਾਉਣ ਤੇ 19 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ| ਕੋਰਟ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਪੀ.ਐਮ. ਮੋਦੀ ਦੀ ਬਾਇਓਪਿਕ ਦੇਖਣ ਅਤੇ ਇਸ ਗੱਲ ਦਾ ਫੈਸਲਾ ਲੈਣ ਕਿ ਉਸ ਤੇ ਪਾਬੰਦੀ ਲਗਾਉਣੀ ਚਾਹੀਦੀ ਹੈ ਜਾਂ ਨਹੀਂ| ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਚੋਣ ਕਮਿਸ਼ਨ ਨੂੰ ਸੀਲਬੰਦ ਲਿਫਾਫੇ ਵਿੱਚ ਕੋਰਟ ਨੂੰ ਆਪਣਾ ਫੈਸਲਾ ਸੌਂਪਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਹ ਇਸ ਮਾਮਲੇ ਤੇ 22 ਅਪ੍ਰੈਲ ਨੂੰ ਵਿਚਾਰ ਕਰੇਗਾ| ਬਾਇਓਪਿਕ ਦੀ ਰਿਲੀਜ਼ ਤੇ ਚੋਣ ਕਮਿਸ਼ਨ ਦੀ ਰੋਕ ਨੂੰ ਚੁਣੌਤੀ ਦੇਣ ਵਾਲੇ ਫਿਲਮ ਪ੍ਰੋਡਿਊਸਰਾਂ ਵਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਸਿਰਫ ਪ੍ਰੋਮੋ ਦੇਖ ਕੇ ਇਸ ਤੇ ਪਾਬੰਦੀ ਲੱਗਾ ਦਿੱਤੀ ਅਤੇ ਪੂਰੀ ਫਿਲਮ ਨਹੀਂ ਦੇਖੀ| ਉਨ੍ਹਾਂ ਨੇ ਸੁਝਾਅ ਦਿੱਤਾ ਕਿ ਉਹ ਚੋਣ ਕਮਿਸ਼ਨ ਜਾਂ ਉਸ ਦੀ ਕਮੇਟੀ ਲਈ ਵਿਸ਼ੇਸ਼ ਸਕ੍ਰੀਨਿੰਗ ਆਯੋਜਿਤ ਕਰਵਾਉਣਾ ਚਾਹੁੰਦੇ ਹਨ ਤਾਂ ਕਿ ਉਹ ਸ਼ੁੱਕਰਵਾਰ ਤੱਕ ਫੈਸਲਾ ਲੈ ਸਕਣ|

Leave a Reply

Your email address will not be published. Required fields are marked *