ਸੁਪਰੀਮ ਕੋਰਟ ਸਖਤ, ਕਿਸਾਨਾਂ ਦੀ ਖੁਦਕੁਸ਼ੀ ਮਾਮਲੇ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 27 ਜਨਵਰੀ (ਸ.ਬ.) ਸੁਪਰੀਮ ਕੋਰਟ ਨੇ ਦੇਸ਼ ਦੇ ਭਿੰਨ ਹਿੱਸਿਆਂ ਵਿੱਚ ਕਿਸਾਨਾਂ ਵੱਲੋਂ ਕੀਤੀ ਜਾ ਰਹੀਆਂ ਖੁਦਕੁਸ਼ੀਆਂ ਦੇ ਪਿੱਛੇ ਮੁੱਖ ਕਾਰਨਾਂ ਦਾ ਪਤਾ ਲਗਾਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਭਾਰਤੀ ਰਿਜ਼ਰਵ ਬੈਂਕ ਤੋਂ ਅੱਜ ਜਵਾਬ ਤਲਬ ਕੀਤੇ| ਚੀਫ ਜਸਟਿਸ ਜਗਦੀਸ਼ ਸਿੰਘ ਖੇਹਰ ਅਤੇ ਜਸਟਿਸ ਐਨ.ਵੀ. ਰਮਣ ਦੀ ਪੀਠ ਨੇ ਇਨ੍ਹਾਂ ਸਾਰਿਆਂ ਨੂੰ 4 ਹਫਤੇ ਦੇ ਅੰਦਰ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ|
ਗੈਰ ਸਰਕਾਰੀ ਸਗੰਠਨ ਸਿਟੀਜ਼ਨਜ਼ ਸਰੋਤ ਅਤੇ ਐਕਸ਼ਨ ਅਤੇ                  ਇਨੀਸਿਏਟਿਵ ਦੀ ਪਟੀਸ਼ਨ ਤੇ ਸੁਣਵਾਈ ਦੌਰਾਨ ਜੱਜ ਨੇ ਟਿੱਪਣੀ ਕੀਤੀ ਕਿ ਇਹ ਦੇਸ਼ ਭਰ ਦੇ ਕਿਸਾਨਾਂ ਨਾਲ ਜੁੜੇ ਵਿਆਪਕ ਜਨਹਿੱਤ ਦਾ ਬਹੁਤ ਹੀ ‘ਸੰਵੇਦਨਸ਼ੀਲ ਮਾਮਲਾ’ ਹੈ| ਇਸ ਪਟੀਸ਼ਨ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਜੁੜੇ ਕਈ ਮੁੱਦੇ ਚੁੱਕੇ ਗਏ ਹਨ|

Leave a Reply

Your email address will not be published. Required fields are marked *