ਸੁਵਿਧਾ ਕੇਂਦਰ ਮੁਲਾਜਮਾਂ ਵਲੋਂ ਧਰਨਾ

ਐਸ ਏ ਐਸ ਨਗਰ, 11 ਅਪ੍ਰੈਲ (ਸ.ਬ.) ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਆਏ ਸੁਵਿਧਾ ਕੇਂਦਰਾਂ ਦੇ ਮੁਲਾਜਮਾਂ ਨੇ ਅੱਜ ਜਿਲ੍ਹਾ ਪ੍ਰਸ਼ਾਸ਼ਕੀ ਦਫਤਰ ਵਿੱਚ ਧਰਨਾ ਦਿੱਤਾ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਉਹ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਸਥਿਤ ਸੁਵਿਧਾ ਕੇਂਦਰਾਂ ਵਿੱਚ ਕੰਮ ਕਰ ਰਹੇ ਹਨ ਪਰ ਉਹਨਾਂ ਨੂੰ ਹੁਣ ਪਿਛਲੇ 5 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਹਨਾਂ ਦੇ ਘਰਾਂ ਦਾ ਗੁਜਾਰਾ ਹੋਣਾ ਮੁਸ਼ਕਿਲ ਹੋ ਗਿਆ ਹੈ| ਉਹਨਾਂ ਕਿਹਾ ਕਿ ਹੁਣ ਤਾਂ ਉਹਨਾਂ ਨੂੰ ਦੁਕਾਨਦਾਰਾਂ ਨੇ ਵੀ ਉਧਾਰ ਸਮਾਨ ਦੇਣ ਤੋਂ ਮਨਾ ਕਰ ਦਿੱਤਾ ਹੈ ਅਤੇ ਦੁਕਾਨਦਾਰ ਉਹਨਾਂ ਤੋਂ ਪਿਛਲੇ ਉਧਾਰ ਲਏ ਸਮਾਨ ਦੇ ਪੈਸੇ ਵੀ ਮੰਗ ਰਹੇ ਹਨ ਪਰ ਸੁਵਿਧਾ ਕੇਂਦਰਾਂ ਦੇ ਮੁਲਾਜਮ ਪਿਛਲੇ 5 ਮਹੀਨਿਆਂ ਤੋਂ ਤਨਖਾਹ ਹੀ ਨਾ ਮਿਲਣ ਕਾਰਨ ਆਪਣੀਆਂ ਸਾਰੀਆਂ ਦੇਣਦਾਰੀਆਂ ਦੇਣ ਤੋਂ ਬੇਬਸ ਹਨ|
ਉਹਨਾਂ ਮੰਗ ਕੀਤੀ ਕਿ ਸੁਵਿਧਾ ਕੇਂਦਰਾਂ ਦੇ ਮੁਲਾਜਮਾਂ ਨੂੰ ਪਿਛਲੇ 5 ਮਹੀਨਿਆਂ ਦੀ ਤਨਖਾਹ ਤੁਰੰਤ ਦਿੱਤੀ ਜਾਵੇ|

Leave a Reply

Your email address will not be published. Required fields are marked *