ਸੂਬੇ ਦੇ ਚੰਗੇ ਭਵਿੱਖ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਜ਼ਰੂਰੀ: ਵਣ ਮੰਡਲ ਅਫਸਰ

ਐਸ.ਏ.ਐਸ ਨਗਰ, 10 ਅਕਤੂਬਰ (ਸ.ਬ.) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੱਪੜਚਿੜੀ ਵਿਖੇ ਜੰਗਲਾਤ ਵਿਭਾਗ ਵੱਲੋਂ ਬੂਟੇ ਵੰਡੇ ਗਏ ਅਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਬੂਟੇ ਲਾਏ| ਬੂਟੇ ਹਾਸਿਲ ਕਰਨ ਵਾਲਿਆਂ ਵੱਲੋਂ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਹਨਾਂ ਦੀ ਸੰਭਾਲ ਕਰਨ ਦਾ ਅਹਿਦ ਵੀ ਕੀਤਾ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਮੰਡਲ ਅਫਸਰ ਸ੍ਰ. ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜਿੱਥੇ ਘਰ-ਘਰ ਹਰਿਆਲੀ ਮੁਹਿੰਮ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉਥੇ ਮੁਫਤ ਬੂਟੇ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਆਈ ਹਰਿਆਲੀ ਐਪ’ ਦੀ ਵਰਤੋਂ ਵੀ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ |
ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਈਂ ਬੂਟੇ ਲਗਾਏ ਗਏ, ਜਿਥੇ ਲੋਕਾਂ ਨੇ ਬੂਟੇਲਾਉਣ ਦੀ ਮੁਹਿੰਮ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ| ਆਮ ਲੋਕਾਂ ਵੱਲੋਂ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ| ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਜੰਗਲਾਤ ਵਿਭਾਗ ਵੱਲੋਂ ਮੁਫਤ ਦਿੱਤੇ ਜਾ ਰਹੇ ਬੂਟੇ ਹਾਸਿਲ ਕਰ ਕੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾ ਰਹੇ ਹਨ| ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਰਵਾਇਤੀ ਬੂਟੇ ਹੀ ਵੰਡੇ ਜਾ ਰਹੇ ਹਨ ਜੋ ਕਿ ਪੰਜਾਬ ਦੇ ਵਾਤਾਵਰਨ ਵਿੱਚ ਚੰਗੀ ਤਰਾਂ ਵੱਧਦੇ-ਫੁੱਲਦੇ ਹਨ ਅਤੇ ਵਾਤਾਵਰਨ ਦੀ ਬਿਹਤਰੀ ਵਿੱਚ ਭਰਵਾਂ ਯੋਗਦਾਨ ਪਾਉਂਦੇ ਹਨ|

Leave a Reply

Your email address will not be published. Required fields are marked *