ਸੂਬੇ ਵਿੱਚ ਕਣਕ ਦੀ ਵਾਢੀ ਸ਼ੁਰੂ

ਸੂਬੇ ਵਿੱਚ ਕਣਕ ਦੀ ਵਾਢੀ ਸ਼ੁਰੂ
ਇਸ ਵਾਰ ਕੰਬਾਈਨਾਂ ਦੀ ਥਾਂ ਹੱਥੀਂ ਵਾਢੀ ਕਰਨ ਦਾ ਰੁਝਾਨ ਵਧਿਆ
ਐਸ ਏ ਐਸ ਨਗਰ, 5 ਅਪ੍ਰੈਲ (ਸ.ਬ.) ਪੰਜਾਬ ਵਿੱਚ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਕਟਾਈ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ| ਅੱਜ ਮੁਹਾਲੀ ਨੇੜਲੇ ਪਿੰਡ ਸਨੇਟਾ ਵਿਖੇ ਵੀ ਖੇਤਾਂ ਵਿੱਚ ਪੱਕੀ ਹੋਈ ਖੜੀ ਕਣਕ ਦੀ ਫਸਲ ਦੀ ਕਟਾਈ ਦਾ ਕੰਮ ਹੁੰਦਾ ਵੇਖਿਆ ਗਿਆ| ਕਿਸਾਨਾਂ ਅਤੇ ਮਜਦੂਰਾਂ ਵਲੋਂ ਕਣਕ ਦੀ ਕਟਾਈ ਹੱਥਾਂ ਨਾਲ ਦਾਤੀ ਦੀ ਸਹਾਇਤਾ ਨਾਲ ਕੀਤੀ ਜਾ ਰਹੀ ਸੀ| ਇਸ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਇਲਾਕਿਆਂ ਵਿੱਚ ਵੀ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ| ਕਈ ਇਲਾਕਿਆਂ ਵਿੱਚ ਕੰਬਾਈਨਾਂ ਨਾਲ ਵੀ ਕਣਕ ਦੀ ਕਟਾਈ ਕੀਤੀ ਜਾ ਰਹੀ ਹੈ, ਪਰ ਵੱਡੀ ਗਿਣਤੀ ਕਿਸਾਨਾਂ ਵਲੋਂ ਕਣਕ ਦੀ ਕਟਾਈ ਹੱਥੀਂ ਹੀ ਕਰਵਾਈ ਜਾ ਰਹੀ ਹੈ| ਕਣਕ ਦੀ ਕਟਾਈ ਮੌਕੇ ਬਿਹਾਰ ਅਤੇ ਯੂ ਪੀ ਵਿੱਚੋਂ ਵੱਡੀ ਗਿਣਤੀ ਪਰਵਾਸੀ ਮਜਦੂਰ ਪੰਜਾਬ ਵਿੱਚ ਪਹੁੰਚ ਚੁੱਕੇ ਹਨ| ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਕਟਾਈ ਦਾ ਕੰਮ ਹੋਰ ਵੀ ਤੇਜ ਹੋ ਜਾਵੇਗਾ|

Leave a Reply

Your email address will not be published. Required fields are marked *