ਸੇਵਾ ਕਰਨ ਨਾਲ ਹੀ ਮਾਨਸਿਕ ਸੰਤੁਸ਼ਟੀ ਪ੍ਰਾਪਤ ਹੋ ਸਕਦੀ ਹੈ :ਬੱਬੀ ਬਾਦਲ

ਐਸ.ਏ.ਐਸ. ਨਗਰ, 4 ਜੂਨ (ਸ.ਬ.) ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹਿਰ ਦੇ ਫੇਜ਼1 ਦੀਆਂ ਸਮੂਹ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਕੜਾਹ ਛੋਲਿਆਂ ਦਾ ਲੰਗਰਾਂ ਲਗਾਇਆ ਗਿਆ| ਇਸ ਛਬੀਲ ਵਿੱਚ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰ. ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਉਚੇਚੇ ਤੌਰ ਤੇ ਪਹੁੰਚ ਕੇ ਸੇਵਾ ਨਿਭਾਈ|
ਇਸ ਮੌਕੇ ਉਹਨਾਂ ਕਿਹਾ ਕਿ ਸਮਾਜ ਸੇਵਾ ਨਿਭਾਉਣ ਨਾਲ ਹੀ ਮਾਨਸਿਕ ਸੰਤੁਸ਼ਟੀ ਪ੍ਰਾਪਤੀ ਹੋ ਸਕਦੀ ਹੈ ਅਤੇ ਸਾਨੂੰ ਆਪਣੀ ਸ਼ਰਧਾ ਅਨੁਸਾਰ ਦਸਵੰਧ ਕੱਢ ਕੇ ਅਜਿਹੇ ਨੇਕ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ|
ਇਸ ਮੌਕੇ ਸਤਨਾਮ ਸਿੰਘ, ਬਾਬਾ ਨਰਿੰਦਰ ਸਿੰਘ, ਹਰਪਾਲ ਸਿੰਘ, ਅਮਰੀਕ ਸਿੰਘ, ਇਕਬਾਲ ਸਿੰਘ, ਲਖਮੀਰ ਸਿੰਘ, ਮਨਮੀਤ ਸਿੰਘ, ਜਗਨਦੀਪ ਸਿੰਘ, ਅਰਸ਼ਦੀਪ ਸਿੰਘ, ਬਿੱਪਲ, ਜਸਵੀਰ ਸਿੰਘ ਜੱਸੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ , ਸੁੱਖੀ ਬੱਲੋਮਾਜਰਾ, ਪ੍ਰੀਤਮ ਸਿੰਘ, ਜਗਦੇਵ ਸਿੰਘ ਆਦਿ ਮੌਜੂਦ ਸਨ|

Leave a Reply

Your email address will not be published. Required fields are marked *