ਸੇਵਾ ਹਫਤੇ ਮੌਕੇ ਪਿੰਡ ਸ਼ਾਹੀਮਾਜਰਾ ਵਿੱਚ ਸਫਾਈ ਅਭਿਆਨ ਚਲਾਇਆ

ਐਸ.ਏ.ਐਸ.ਨਗਰ, 17 ਸਤੰਬਰ (ਸ.ਬ.) ਭਾਜਪਾ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਮੈਂਬਰ ਅਤੇ ਪਟਿਆਲਾ ਜਿਲ੍ਹੇ ਦੇ ਇੰਚਾਰਜ ਸ੍ਰ. ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸੇਵਾ ਹਫਤੇ ਦੀ ਸ਼ੁਰੂਆਤ ਕੀਤੀ ਗਈ|
ਇਸ ਦੌਰਾਨ ਮੁਹਾਲੀ ਦੇ ਪਿੰਡ ਸ਼ਾਹੀਮਾਜਰਾ ਵਿੱਚ ਸਫਾਈ ਅਭਿਆਨ ਚਲਾਇਆ ਗਿਆ ਅਤੇ ਗਲੀਆਂ ਵਿੱਚ ਝਾੜੂ ਮਾਰ ਕੇ ਸਫਾਈ ਕੀਤੀ ਗਈ| ਇਸਦੇ ਨਾਲ ਹੀ ਇੱਥੇ ਲੱਗੀ ਜੰਗਲੀ ਬੂਟੀ ਦੀ ਵੀ ਸਫਾਈ ਕੀਤੀ ਗਈ| 
ਇਸ ਮੌਕੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਅਸ਼ੋਕ ਝਾਅ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਇਸ ਸੇਵਾ ਹਫਤੇ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਪੂਰੇ ਹਫਤੇ ਦੌਰਾਨ ਭਾਜਪਾ ਆਗੂਆਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਜਾ ਕੇ ਸਫਾਈ ਕੀਤੀ ਜਾਵੇਗੀ ਅਤੇ ਇਸਦੇ ਨਾਲ ਹੀ ਲੋਕਾਂ ਨੂੰ ਸਾਫ ਸਫਾਈ ਰੱਖਣ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ|    

Leave a Reply

Your email address will not be published. Required fields are marked *