ਸੈਕਟਰ 16 ਦੇ ਹਸਪਤਾਲ ਵਿੱਚ ਅੱਗ ਲਗੀ, ਨੁਕਸਾਨ ਤੋਂ ਬਚਾਅ

ਚੰਡੀਗੜ੍ਹ, 13 ਮਾਰਚ (ਸ.ਬ.) ਸੈਕਟਰ 16 ਵਿੱਚ ਸਥਿਤ ਜੀ ਐਮ ਐਸ ਐਚ ਦੀ ਪ੍ਰਯੋਗਸ਼ਾਲਾ ਵਿੱਚ ਅਚਾਨਕ ਅੱਗ ਲੱਗ ਗਈ ਪਰ ਜਲਦੀ ਹੀ ਇਸ ਅੱਗ ਉਪਰ ਕਾਬੂ ਪਾਉਣ ਕਾਰਨ ਕੋਈ ਵੱਡਾ ਨੁਕਸਾਨ ਹੋਣ ਤੋਂ ਬਚਾਓ ਹੋ ਗਿਆ| ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸਟਾਫ ਉੱਥੇ ਕੰਮ ਕਰ ਰਿਹਾ ਸੀ| ਇਸ ਦੌਰਾਨ ਅਚਾਨਕ ਅੱਗ ਲੱਗ ਗਈ| ਉਥੇ ਮੌਜੂਦ ਅਧਿਕਾਰੀਆਂ ਨੇ ਇਸ ਦੀ ਸੂਚਨਾ ਪੁਲੀਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਅਤੇ ਫਾਇਰ ਬ੍ਰਿਗੇਡ ਨੇ ਤੁਰੰਤ ਹੀ ਅੱਗ ਉਪਰ ਕਾਬੂ ਪਾ ਲਿਆ ਗਿਆ|

Leave a Reply

Your email address will not be published. Required fields are marked *