ਸੈਕਟਰ 22 ਦੀ ਮਾਰਕੀਟ ਵਿੱਚ ਨਜਾਇਜ਼ ਕਬਜਿਆਂ ਦੀ ਭਰਮਾਰ

ਐਸ ਏ ਐਸ ਨਗਰ, 10 ਮਾਰਚ (ਸ.ਬ.) ਸੈਕਟਰ 22 ਦੀ ਸ਼ਾਸ਼ਤਰੀ ਮਾਰਕੀਟ ਵਿੱਚ ਆਮ ਲੋਕਾਂ ਨੂੰ ਆਉਣ ਜਾਣ ਲਈ ਰਾਹ ਵੀ ਮੁਸ਼ਕਿਲ ਨਾਲ ਮਿਲਦਾ ਹੈ, ਇਸਦਾ ਕਾਰਨ ਇਹ ਹੈ ਕਿ ਇਸ ਮਾਰਕੀਟ ਵਿੱਚ ਦੁਕਾਨਦਾਰਾਂ ਵਲੋਂ ਮਾਰਕੀਟ ਦੇ ਅੰਦਰ ਆਉਣ ਜਾਣ ਵਾਲੇ ਰਸਤਿਆਂ ਵਿੱਚ ਵੀ ਸਮਾਨ ਰੱਖਿਆ ਹੁੰਦਾ ਹੈ ਅਤੇ ਆਪਣੀਆਂ ਦੁਕਾਨਾਂ ਸਜਾਈਆਂ ਹੁੰਦੀਆਂ ਹਨ, ਜਿਸ ਕਾਰਨ ਇਹ ਰਸਤੇ ਕਾਫੀ ਤੰਗ ਹੋ ਜਾਂਦੇ ਹਨ ਅਤੇ ਇਥੇ ਆਉਣ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ|
ਇਸ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਨੇ ਮੰਗ ਕੀਤੀ ਹੈ ਕਿ ਮਾਰਕੀਟ ਦੇ ਰਸਤਿਆਂ ਉੱਪਰ ਸਮਾਨ ਰੱਖੇ ਕੇ ਨਜਾਇਜ ਕਬਜੇ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ|

Leave a Reply

Your email address will not be published. Required fields are marked *