ਸੈਕਟਰ 68 ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਐਸ ਏ ਐਸ ਨਗਰ, 16 ਅਪ੍ਰੈਲ (ਸ.ਬ.) ਸੈਕਟਰ 68 ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ, ਨੀਂਹ ਪੱਥਰ ਰੱਖਣ ਦੀ ਰਸਮ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਜਸਵਿੰਦਰ ਸਿੰਘ ਨੇ ਅਦਾ ਕੀਤੀ| ਇਸ ਮੌਕੇ ਗੁਰਮਤਿ ਸਮਾਗਮ ਵੀ ਕੀਤਾ ਗਿਆ, ਜਿਸ ਵਿੱਚ ਰਾਗੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ|
ਇਸ ਮੌਕੇ ਅਮਨਦੀਪ ਸਿੰਘ ਆਬਿਆਨਾ ਕੌਂਸਲਰ, ਡਾ. ਮੇਜਰ ਸਿੰਘ ਪ੍ਰਧਾਨ ਸਰਕਲ ਫੇਜ਼ 8, ਜਰਨੈਲ ਸਿੰਘ ਲੋਂਗੀਆਂ, ਸ਼ਿੰਗਾਰਾ ਸਿੰਘ, ਸੁਰਿੰਦਰ ਸਿੰਘ, ਬਾਬੂ ਸਿੰਘ, ਸੁਰਮੁੱਖ ਸਿੰਘ, ਪਰਮਜੀਤ ਸਿੰਘ, ਚਂੈਚਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *