ਸੈਕਟਰ 68 ਵਿਚ ਫਿਰਦੇ ਆਵਾਰਾ ਪਸ਼ੂਆਂ ਨੂੰ ਨੱਥ ਪਾਈ ਜਾਵੇ : ਬੌਬੀ ਕੰਬੋਜ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਕੌਂਸਲਰ ਬੌਬੀ ਕੰਬੋਜ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਸੈਕਟਰ 68 ਵਿੱਚ ਫਿਰਦੇ ਆਵਾਰਾ ਪਸ਼ੂਆਂ ਨੂੰ ਕਾਬੂ ਕੀਤਾ ਜਾਵੇ| ਅੱਜ ਇਕ ਬਿਆਨ ਵਿਚ ਕਂੌਸਲਰ ਬੌਬੀ ਕੰਬੋਜ ਨੇ ਕਿਹਾ ਕਿ ਸੈਕਟਰ 68 ਵਿੱਚ ਆਵਾਰਾ ਪਸ਼ੂ ਬਹੁਤ ਹੀ ਵੱਡੀ ਗਿਣਤੀ ਵਿੱਚ ਫਿਰਦੇ ਹਨ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ| ਇਹ ਆਵਾਰਾ ਪਸ਼ੂ ਲੋਕਾਂ ਦੇ ਘਰਾਂ ਅੱਗੇ ਗੰਦਗੀ ਫੈਲਾ ਦਿੰਦੇ ਹਨ ਅਤੇ ਇਹਨਾਂ ਆਵਾਰਾ ਪਸ਼ੂਆਂ ਕਾਰਨ ਕਈ ਹਾਦਸੇ ਵਾਪਰ ਚੁਕੇ ਹਨ ਪਰ ਫਿਰ ਵੀ ਸੰਬੰਧਿਤ ਵਿਭਾਗ ਦੇ ਅਧਿਕਾਰੀ ਇਹਨਾਂ ਆਵਾਰਾ ਪਸ਼ੂਆਂ ਵਿਰੁੱੱਧ ਕੋਈ ਕਾਰਵਾਈ ਨਹੀਂ ਕਰ ਰਹੇ| ਉਹਨਾਂ ਕਿਹਾ ਕਿ ਨੇੜਲੇ ਪਿੰਡਾਂ ਦੇ ਕਈ ਵਿਅਕਤੀ ਆਪਣੇ ਦੁਧਾਰੂ ਪਸ਼ੂ ਵੀ ਇਸ ਇਲਾਕੇ ਵਿਚ ਖੁੱਲੇ ਛੱਡ ਦਿੱਤੇ ਜਾਂਦੇ ਹਨ ਜੋ ਕਿ ਇਸ ਇਲਾਕੇ ਵਿੱਚ ਕਾਫੀ ਗੰਦਗੀ ਫੈਲਾਉਂਦੇ ਹਨ| ਜੇ ਇਹਨਾਂ ਵਿਅਕਤੀਆਂ ਨੂੰ ਆਵਾਰਾ ਪਸ਼ੂ ਛੱਡਣ ਤੋਂ ਰੋਕਿਆ ਜਾਵੇ ਤਾਂ ਇਹ ਵਿਅਕਤੀ ਝਗੜਾ ਕਰਨ ਲੱਗ ਜਾਂਦੇ ਹਨ| ਇਹਨਾਂ ਵਿਅਕਤੀਆਂ ਵਿਰੁੱਧ ਪ੍ਰਸ਼ਾਸਨਿਕ ਅਧਿਕਾਰੀ ਵੀ ਕੋਈ ਕਾਰਵਾਈ ਨਹੀਂ ਕਰ ਰਹੇ| ਉਹਨਾਂ ਕਿਹਾ ਕਿ ਆਵਾਰਾ ਪਸ਼ੂਆਂ ਖਿਲਾਫ ਕਾਰਵਾਈ ਨਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ|

Leave a Reply

Your email address will not be published. Required fields are marked *