ਸੈਕਟਰ 68 ਵਿੱਚ ਦੋ ਦਿਨਾਂ ਤੋਂ ਬੰਦ ਪਈ ਹੈ ਪੀਣ ਵਾਲੇ ਪਾਣੀ ਦੀ ਸਪਲਾਈ, ਸ਼ਹਿਰ ਦੇ ਬਾਕੀ ਖੇਤਰਾਂ ਵਿੱਚ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਬੁਰਾ ਹਾਲ

ਸੈਕਟਰ 68 ਵਿੱਚ ਦੋ ਦਿਨਾਂ ਤੋਂ ਬੰਦ ਪਈ ਹੈ ਪੀਣ ਵਾਲੇ ਪਾਣੀ ਦੀ ਸਪਲਾਈ, ਸ਼ਹਿਰ ਦੇ ਬਾਕੀ ਖੇਤਰਾਂ ਵਿੱਚ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਬੁਰਾ ਹਾਲ
ਕੌਂਸਲਰਾਂ ਅਤੇ ਵਸਨੀਕਾਂ ਵਲੋਂ ਗਮਾਡਾ ਦਫਤਰ ਦੇ ਬਾਹਰ ਦਿੱਤੇ ਧਰਨੇ ਤੋਂ ਬਾਅਦ ਵੀ ਹਲ ਨਹੀਂ ਹੋਈ ਸਮੱਸਿਆ
ਐਸ.ਏ.ਐਸ. ਨਗਰ, 26 ਮਈ (ਸ.ਬ.) ਅੱਤ ਦੀ ਗਰਮੀ ਦੇ ਇਸ ਮੌਸਮ ਵਿੱਚ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਭਾਰੀ ਸੰਕਟ ਦਾ ਸਾਹਮ੍ਹਣਾ ਕਰਨਾ ਪੈ ਰਿਹਾ ਹੈ| ਇਹ ਸਮੱਸਿਆ ਸ਼ਹਿਰ ਦੇ ਉਹਨਾਂ ਸੈਕਟਰਾਂ ਵਿੱਚ ਕੁੱਝ ਜਿਆਦਾ ਹੀ ਹੈ ਜਿਨ੍ਹਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੰਮ ਗਮਾਡਾ ਵਲੋਂ ਕੀਤਾ ਜਾਂਦਾ ਹੈ| ਇਸ ਸੰਬੰਧੀ ਕੁੱਝ ਦਿਨ ਪਹਿਲਾਂ ਸੈਕਟਰ 68 ਅਤੇ 69 ਦੇ ਵਸਨੀਕਾਂ ਵਲੋਂ ਅਕਾਲੀ ਦਲ ਦੇ ਕੌਂਸਲਰਾਂ ਸ੍ਰੀ ਬੌਬੀ ਕੰਬੋਜ, ਸ੍ਰ. ਸਤਵੀਰ ਸਿੰਘ ਧਨੋਆ ਅਤੇ ਬੀਬੀ ਜਸਬੀਰ ਕੌਰ ਅਤਲੀ ਦੀ ਅਗਵਾਈ ਵਿੱਚ ਕੜਕਦੀ ਧੁੱਪ ਵਿੱਚ ਗਮਾਡਾ ਦਫਤਰ ਦੇ ਬਾਹਰ ਧਰਨਾ ਵੀ ਦਿੱਤਾ ਜਾ ਚੁੱਕਿਆ ਹੈ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵਲੋਂ ਉਹਨਾਂ ਨੂੰ ਇਸ ਸਮੱਸਿਆ ਦੇ ਫੌਰੀ ਹਲ ਦਾ ਭਰੋਸਾ ਵੀ ਦਿੱਤਾ ਗਿਆ ਸੀ ਪਰੰਤੂ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ ਸੈਕਟਰ 68 ਦੇ ਵਸਨੀਕਾਂ ਅਨੁਸਾਰ ਉੱਥੇ ਬੀਤੇ ਕੱਲ ਤੋਂ ਪੀਣ ਵਾਲੇ ਪਾਣੀ ਦੀ ਇੱਕ ਬੂੰਦ ਦੀ ਵੀ ਸਪਲਾਈ ਨਹੀਂ ਹੋਈ ਹੈ|
ਕੇਂਦਰੀ ਸਨਾਤਨ ਧਰਮ ਮੰਦਿਰ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨੋਜ ਅਗਰਵਾਲ (ਜਿਹੜੇ ਸੈਕਟਰ 68 ਦੇ ਵਸਨੀਕ ਹਨ) ਨੇ ਦੱਸਿਆ ਕਿ ਬੀਤੇ ਕੱਲ ਤੋਂ ਹੁਣ ਤਕ ਸੈਕਟਰ 68 ਦੇ ਵਸਨੀਕਾਂ ਨੂੰ ਪਾਣੀ ਦੀ ਇੱਕ ਬੂੰਦ ਦੀ ਵੀ ਸਪਲਾਈ ਨਹੀਂ ਹੋਈ ਹੈ| ਉਹਨਾਂ ਕਿਹਾ ਕਿ ਇਸਦਾ ਮੁੱਖ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਗਮਾਡਾ ਵਲੋਂ ਪਿਛਲੇ ਕਈ ਸਾਲਾਂ ਤੋਂ ਇਸ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੇ ਟਿਊਬਵੈਲਾਂ ਦੇ ਰੱਖ ਰਖਾਓ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਕਿਉਂਕਿ ਗਮਾਡਾ ਅਧਿਕਾਰੀਆਂ ਦੀ ਇਹ ਸੋਚ ਸੀ ਕਿ ਹੁਣ ਇਹ ਟਿਊਬਵੈਲ ਨਗਰ ਨਿਗਮ ਨੂੰ ਸੌਂਪੇ ਜਾਣੇ ਹਨ| ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਇਸ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੇ ਤਿੰਨ ਟਿਊਬਵੈਲ ਫੇਲ੍ਹ ਹੋ ਗਏ ਹਨ ਜਿਸ ਕਾਰਨ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ| ਉਹਨਾਂ ਕਿਹਾ ਕਿ ਇਨ੍ਹਾਂ ਸੈਕਟਰਾਂ ਦੇ ਵਸਨੀਕਾਂ ਨੂੰ ਪੀਣ ਵਾਸਤੇ ਬਾਜਾਰ ਤੋਂ ਬੋਤਲਾਂ ਵਾਲਾ ਮਹਿੰਗਾ ਪਾਣੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਗਮਾਡਾ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਉਸ ਵਲੋਂ ਸੈਕਟਰ 68 ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਗਮਾਡਾ ਵਲੋਂ ਆਪਣੇ ਅਧੀਨ ਆਉਂਦੇ ਖੇਤਰ ਦੇ ਵਸਨੀਕਾਂ ਨੂੰ ਸਪਲਾਈ ਕੀਤੇ ਜਾਂਦੇ ਪਾਣੀ ਦੀ ਕੀਮਤ ਕਈ ਗੁਨਾ ਵਧਾ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਵਸਨੀਕਾਂ ਨੂੰ ਲੋੜੀਂਦੀ ਸਪਲਾਈ ਤਕ ਨਹੀਂ ਦਿੱਤੀ ਜਾ ਰਹੀ ਅਤੇ ਭਰੀ ਗਰਮੀ ਦੌਰਾਨ ਲੋਕਾਂ ਨੂੰ ਭਾਰੀ ਤਕਲੀਫ ਝੱਲਣੀ ਪੈ ਰਹੀ ਹੈ|
ਛਹਿਰ ਵਿੱਚ ਪਿਛਲੇ ਕਈ ਸਾਲਾਂ ਤੋਂ ਪੀਣ ਵਾਲੇ ਪਾਣੀ ਲਈ ਹੁੰਦੀ ਹਾਹਾਕਾਰ ਤੋਂ ਰਾਹਤ ਦਿਵਾਉਣ ਲਈ ਮਿਉਂਸਪਲ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਵਲੋਂ ਕਈ ਸਾਲ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਗਮਾਡਾ, ਜਨਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਖਿਲਾਫ ਅਦਾਲਤ ਵਿੱਚ ਕੇਸ ਵੀ ਪਾਇਆ ਗਿਆ ਸੀ ਅਤੇ ਉਹਨਾਂ ਵਲੋਂ ਪਾਈ ਗਈ ਜਨਹਿਤ ਪਟੀਛਨ ਤੇ ਹੋਈ ਸੁਣਵਾਈ ਤੋਂ ਬਾਅਦ ਪੰਜ ਸਾਲ ਸਾਲ ਪਹਿਲਾਂ (ਜੁਲਾਈ 2013 ਵਿੱਚ) ਗਮਾਡਾ ਨੇ ਮਾਣਯੋਗ ਅਦਾਲਤ ਵਿੱਚ ਬਾਕਾਇਦਾ ਹਲਫਨਾਮਾ ਦੇ ਕੇ ਛਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਦੋ ਸਾਲਾਂ ਦੇ ਵਿੱਚ ਵਿੱਚ ਕਜੌਲੀ ਵਾਟਰ ਵਰਕਸ ਤੋਂ 40 ਐਮ ਜੀ ਡੀ ਪਾਣੀ ਦੀ ਸਪਲਾਈ ਲਾਈਨ ਪਾਉਣ ਦੀ ਗੱਲ ਕੀਤੀ ਸੀ| ਇਸ ਸੰਬੰਧੀ ਗਮਾਡਾ ਵਲੋਂ ਦਿੱਤੀ ਗਈ ਸਮਾਂ ਸੀਮਾ ਨੂੰ ਖਤਮ ਹੋਏ ਨੂੰ ਤਿੰਨ ਸਾਲ ਲੰਘ ਚੁੱਕੇ ਹਨ ਪਰੰਤੂ ਹੁਣ ਤਕ ਕਜੌਲੀ ਤੋਂ ਛਹਿਰ ਵਿੱਚ ਸਪਲਾਈ ਕਰਨ ਵਾਲੀ ਪਾਈਪ ਲਾਈਨ ਦਾ ਕੋਈ ਅਤਾ ਪਤਾ ਨਹੀਂ ਹੈ ਅਤੇ ਇਸ ਸਾਲ ਵੀ ਛਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਗੰਭੀਰ ਸਮੱਸਿਆ ਸਹਿਣੀ ਪੈ ਰਹੀ ਹੈ|
ਇਸ ਦੌਰਾਨ ਸ਼ਹਿਰ ਦੇ ਬਾਕੀ ਖੇਤਰਾਂ ਵਿੱਚ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਤਰਸਯੋਗ ਹਾਲਤ ਵਿੱਚ ਹੈ| ਪਿਛਲੇ ਕੁੱਝ ਦਿਨਾਂ ਦੌਰਾਨ ਵਾਤਾਵਰਨ ਵਿੱਚ ਆਈ ਗਰਮੀ ਦੇ ਨਾਲ ਹੀ ਸਾਡੇ ਛਹਿਰ ਵਿਚਲੀ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ ਅਤੇ ਆਮ ਲੋਕਾਂ ਨੂੰ ਲੋੜੀਂਦੀ ਪਾਣੀ ਸਪਲਾਈ ਨਾ ਮਿਲਣ ਕਾਰਨ ਉਹਨਾਂ ਦੀਆਂ ਮੁਛਕਲਾਂ ਵੱਧ ਗਈਆਂ ਹਨ| ਹਾਲਾਤ ਇਹ ਹਨ ਕਿ ਪਿਛਲੇ ਕੁੱਝ ਦਿਨਾਂ ਤੋਂ ਉੱਪਰਲੀਆਂ ਮੰਜਿਲਾਂ ਵਿੱਚ ਪਾਣੀ ਦੀ ਸਪਲਾਈ ਲਗਭਗ ਠੱਪ ਹੋ ਚੁੱਕੀ ਹੈ| ਇਸਦੇ ਨਾਲ ਹੀ ਹੇਠਲੀ ਮੰਜਿਲ ਵਿੱਚ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਪਹਿਲਾਂ ਵਾਂਗ ਸਾਰਾ ਦਿਨ ਨਹੀਂ ਮਿਲਦੀ ਅਤੇ ਇਹ ਵੀ ਸਵੇਰੇ ਛਾਮ ਦੋ ਤਿੰਨ ਘੰਟੇ ਸੀਮਿਤ ਹੋ ਕੇ ਰਹਿ ਗਈ ਹੈ| ਇਸ ਵਾਰ ਜਿੱਥੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜ ਰਹੀ ਹੈ ਉੱਥੇ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਗਰਮੀਆਂ ਵਿੱਚ ਛਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ| ਸ਼ਹਿਰ ਦੇ ਵੱਖ ਵੱਖ ਫੇਜ਼ਾਂ ਦੇ ਵਸਨੀਕਾਂ ਅਨੁਸਾਰ ਪਾਣੀ ਦੀ ਸਪਲਾਈ ਬਹੁਤ ਘੱਟ ਮਿਲ ਰਹੀ ਹੈ ਅਤੇ ਪਾਣੀ ਦਾ ਪ੍ਰੈਸ਼ਰ ਨਾ ਹੋਣ ਕਾਰਨ ਪਾਣੀ ਉੱਪਰਲੀਆਂ ਮੰਜਿਲਾਂ ਤਕ ਪਹੁੰਚਦਾ ਹੀ ਨਹੀਂ ਹੈ| ਮਿਉਂਸਪਲ ਕੌਂਸਲਰ ਸ੍ਰ. ਗੁਰਮੁਖ ਸਿੰਘ ਸੋਹਲ ਅਨੁਸਾਰ ਫੇਜ਼ 4 ਵਿੱਚ ਪੀਣ ਵਾਲੇ ਪਾਣੀ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਵਾਰ ਵਾਰ ਕਹਿਣ ਦੇ ਬਾਵਜੂਦ ਜਨਸਿਹਤ ਵਿਭਾਗ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਨਹੀਂ ਕਰ ਰਿਹਾ|
ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਗਰਮੀਆਂ ਦੇ ਇਸ ਸੀਜ਼ਨ ਵਿੱਚ ਸੈਕਟਰ 69 ਵਿੱਚ ਪਾਣੀ ਦੀ ਸਪਲਾਈ ਦੀ ਮੰਦੀ ਹਾਲਤ ਬਾਰੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਕਿਹਾ ਹੈ ਕਿ ਗਮਾਡਾ ਨੂੰ ਚਾਹੀਦਾ ਹੈ ਕਿ ਇਸ ਸੈਕਟਰ ਵਿੱਚ ਪਾਣੀ ਦੀ ਸਪਲਾਈ ਤੁਰੰਤ ਠੀਕ ਕਰੇ| ਉਹਨਾਂ ਕਿਹਾ ਕਿ ਗਮਾਡਾ ਅਧੀਨ ਆਉਂਦੇ ਸੈਕਟਰਾਂ ਨੂੰ ਪਾਣੀ ਦੀ ਸਪਲਾਈ ਕਰਨਾ ਗਮਾਡਾ ਦੀ ਜ਼ਿੰਮੇਵਾਰੀ ਹੈ ਅਤੇ ਗਮਾਡਾ ਇਸ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਤੁਰੰਤ ਕਦਮ ਉਠਾਵੇ| ਉਹਨਾਂ ਕਿਹਾ ਕਿ ਗਮਾਡਾ ਦੇ ਆਪਣੇ ਸੈਕਟਰਾਂ ਵਿੱਚ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਮਜ਼ਬੂਰ ਹੋ ਕੇ ਲੋਕੀਂ ਦੂਸਰੇ ਸੈਕਟਰਾਂ ਤੋਂ ਕਿਸੇ ਨਾ ਕਿਸੇ ਵਸੀਲੇ ਪਾਣੀ ਲੈ ਕੇ ਆ ਰਹੇ ਹਨ| ਉਨ੍ਹਾਂ ਕਿਹਾ ਕਿ ਜੇਕਰ ਗਮਾਡਾ ਨੇ ਤੁਰੰਤ ਪਾਣੀ ਦੀ ਸਪਲਾਈ ਠੀਕ ਨਾ ਕੀਤੀ ਤਾਂ ਲੋਕੀਂ ਸੜਕਾਂ ਤੇ ਉਤਰ ਆਉਣਗੇ ਅਤੇ ਗਮਾਡਾ ਖਿਲਾਫ਼ ਸੰਘਰਸ਼ ਸ਼ੁਰੂ ਕਰ ਦੇਣਗੇ|

Leave a Reply

Your email address will not be published. Required fields are marked *