ਸੈਕਟਰ 70 ਵਿਖੇ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 4 ਜਨਵਰੀ (ਸ ਬ) : ਗੁਰਦੁਆਰਾ ਸਾਹਿਬ ਸ੍ਰੀ ਗੁਰੂ  ਸਿੰਘ ਸਭਾ ਸੈਕਟਰ 70 ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਅੱਜ ਸ਼ੁਰੂ ਹੋ ਗਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਅੱਜ ਦੇ ਸਮਾਗਮ ਵਿਚ ਵੱਖ ਵੱਖ ਰਾਗੀ ਅਤੇ ਢਾਡੀ ਜਥਿਆ ਨੇ ਕਥਾ,ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੁੰ ਨਿਹਾਲ ਕੀਤਾ| ਉਹਨਾਂ ਦਸਿਆ ਕਿ 5 ਜਨਵਰੀ ਨੂੰ  ਸਵੇਰੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਸਭਾ,ਭਾਈ ਅਮਰਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਬਲਜੀਤ ਸਿੰਘ, ਭਾਈ ਹਰਪਾਲ ਸਿੰਘ, ਭਾਈ ਲਖਵਿੰਦਰ ਸਿੰਘ ਮਨੋਹਰ ਕੀਰਤਨ ਅਤੇ ਇਤਿਹਾਸਿਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *