ਸੈਕਟਰ 70 ਵਿਖੇ ਟ੍ਰੈਫਿਕ ਸੈਮੀਨਾਰ ਕਰਵਾਇਆ

ਐਸ ਏ ਐਸ ਨਗਰ, 24 ਅਪ੍ਰੈਲ (ਸ.ਬ.) ਬ੍ਰਿਟਿਸ਼ ਸਕੂਲ ਸੈਕਟਰ 70 ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਟ੍ਰੈਫਿਕ ਸੈਮੀਨਾਰ ਕਰਵਾਇਆ ਗਿਆ| ਇਸ ਮੌਕੇ ਐਨ ਜੀ ਓ ਸੰਭਵ ਫਾਊਂਡੇਸਨ ਦੀ ਆਗੂ ਅਮੋਲ ਕੌਰ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਹੌਲਦਾਰ ਜਨਕ ਰਾਜ, ਕਾਂਸਟੇਬਲ ਕੁਲਵਿੰਦਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਵੀਡੀਓ ਗ੍ਰਾਫੀ ਰਾਹੀਂ ਅਤੇ ਲੈਕਚਰ ਰਾਹੀਂ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰ ਪਹੀਆ ਵਾਹਨ ਚਲਾਉਂੇਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰੋ, ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰੋ, ਲਾਲ ਬੱਤੀ ਦੀ ਉਲੰਘਣਾ ਨਾ ਕਰੋ, ਬੁਲਟ ਮੋਟਰ ਸਾਈਕਲ ਦੇ ਪਟਾਕੇ ਨਾ ਪਾਏ ਜਾਣ, ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰੋ, ਵਾਹਨਾਂ ਨੂੰ ਗਲਤ ਥਾਂ ਪਾਰਕਿੰਗ ਨਾ ਕਰੋ|
ਉਹਨਾਂ ਦੱਸਿਆ ਕਿ ਤੇਜ ਰਫਤਾਰ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਵਾਹਨ ਚਾਲਕ ਦਾ ਲਾਇਸੰਸ ਵੀ ਜਬਤ ਕੀਤਾ ਜਾ ਸਕਦਾ ਹੈ| ਇਸ ਮੌਕੇ ਬੱਚਿਆਂ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ|

Leave a Reply

Your email address will not be published. Required fields are marked *