ਸੈਕਟਰ 76-80 ਦੇ ਅਲਾਟੀਆਂ ਦਾ ਵਫਦ ਕੈਬਨਿਟ ਮੰਤਰੀ ਬਾਜਵਾ ਨੂੰ ਮਿਲਿਆ

ਐਸ ਏ ਐਸ ਨਗਰ, 16 ਮਈ (ਸ.ਬ.) ਸੈਕਟਰ 76-80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈਲਫੇਅਰ ਕਮੇਟੀ (ਰਜਿ) ਦੇ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਅਗਵਾਈ ਹੇਠ ਸੰਸਥਾ ਦਾ ਇਕ ਵਫਦ ਸੈਕਟਰ 76-80 ਦੇ ਅਲਾਟੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਲਿਆ| ਮੀਟਿੰਗ ਦੌਰਾਨ ਵਫਦ ਨੇ ਮੰਗ ਕੀਤੀ ਕਿ ਇਨ੍ਹਾਂ ਸੈਕਟਰਾਂ ਦੇ ਪਾਣੀ ਦੇ ਬਿਲਾਂ ਵਿੱਚ ਕੀਤੇ ਵਾਧੇ ਨੂੰ ਵਾਪਿਸ ਲਿਆ ਜਾਵੇ ਅਤੇ ਰਹਿੰਦੇ ਰਕਬੇ ਦੇ ਅਵਾਰਡ ਦੀ ਪ੍ਰਵਾਨਗੀ ਦਿੱਤੀ ਜਾਵੇ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈਸ ਸਕੱਤਰ ਸਰਦੂਲ ਸਿੰਘ ਪੂਨੀਆ ਨੇ ਦੱਸਿਆ ਕਿ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਮੰਤਰੀ ਬਾਜਵਾ ਵੱਲੋਂ ਆਪਣੀ ਪ੍ਰਧਾਨਗੀ ਹੇਠ ਵਫਦ ਦੀ ਮੀਟਿੰਗ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਦੇ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਅਤੇ ਗਮਾਡਾ ਅਧਿਕਾਰੀ ਜਿਸ ਵਿੱਚ ਮੁੱਖ-ਪ੍ਰਸ਼ਾਸ਼ਕ ਗਮਾਡਾ ਵੀ ਸਾਮਿਲ ਸਨ ਨਾਲ ਪੁੱਡਾ ਭਵਨ ਵਿਖੇ ਕਰਵਾਈ| ਕੈਬਨਿਟ ਮੰਤਰੀ ਵੱਲੋਂ ਗਮਾਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸੈਕਟਰ 76-80 ਦੇ ਅਲਾਟੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਜਲਦੀ ਤੋਂ ਜਲਦੀ ਕਰਨ ਕਿਉਂ ਜੋ ਇਹ ਅਲਾਟੀ ਪਿਛਲੇ 18 ਸਾਲਾਂ ਤੋਂ ਸੰਤਾਪ ਭੋਗ ਰਹੇ ਹਨ| ਉਨ੍ਹਾਂ ਵੱਲੋਂ ਵਫਦ ਨੂੰ ਭਰੋਸਾ ਦਿੱਤਾ ਗਿਆ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਦੁਬਾਰਾ ਮਿਲ ਸਕਦੇ ਹਨ|
ਵਫਦ ਵਿੱਚ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ, ਸੀਨੀ. ਮੀਤ ਪ੍ਰਧਾਨ ਮੇਜਰ ਸਿੰਘ, ਅਮਰੀਕ ਸਿੰਘ ਕਾਨੂੰਨੀ ਸਲਾਹਕਾਰ, ਹਰਮੇਸ਼ ਲਾਲ, ਹਰਦਿਆਲ ਚੰਦ ਸਾਮਲ ਸਨ|

Leave a Reply

Your email address will not be published. Required fields are marked *