ਸੈਹਬੀ ਆਨੰਦ ਵਲੋਂ ਕੇਂਦਰੀ ਰਾਜ ਮੰਤਰੀ ਜੈਅੰਤ ਸਿਨਹਾ ਨਾਲ ਮੁਲਾਕਾਤ

ਐਸ ਏ ਐਸ ਨਗਰ, 25 ਜੁਲਾਈ (ਸ.ਬ.) ਸਮਾਜ ਸੇਵਕ ਸੈਹਬੀ ਆਨੰਦ ਵਲੋਂ ਕੇਂਦਰੀ ਰਾਜ ਮੰਤਰੀ ਜੈਅੰਤ ਸਿਨਹਾ ਨਾਲ ਮੁਲਾਕਾਤ ਕੀਤੀ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੈਹਬੀ ਆਨੰਦ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਨੇ ਕੇਂਦਰੀ ਰਾਜ ਮੰਤਰੀ ਜੈਅੰਤ ਸਿਨਹਾ ਤੋਂ ਮੰਗ ਕੀਤੀ ਕਿ ਮੁਹਾਲੀ ਏਅਰਪੋਰਟ ਤੋਂ ਫਲਾਈਟਾਂ ਦੀ ਗਿਣਤੀ ਵਧਾਈ ਜਾਵੇ| ਇਸ ਮੌਕੇ ਉਹਨਾਂ ਨੇ ਇਕ ਪੁਸਤਕ ਵੀ ਰਾਜ ਮੰਤਰੀ ਸਿਨਹਾ ਨੂੰ ਭੇਟ ਕੀਤੀ| ਉਹਨਾਂ ਦੱਸਿਆ ਕਿ ਰਾਜ ਮੰਤਰੀ ਸਿਨਹਾ ਨੇ ਉਹਨਾਂ ਨੂੰ ਮੁਹਾਲੀ ਏਅਰਪੋਰਟ ਤੋਂ ਫਲਾਈਟਾਂ ਦੀ ਗਿਣਤੀ ਵਧਾਉਣ ਦਾ ਭਰੋਸਾ ਦਿੱਤਾ ਹੈ|

Leave a Reply

Your email address will not be published. Required fields are marked *