ਸੈਹਬੀ ਆਨੰਦ ਵੱਲੋਂ ਗਰੇਵਾਲ ਨੂੰ ਉਮੀਦਵਾਰ ਬਣਨ ਤੇ ਮੁਬਾਰਕਬਾਦ

ਐਸ ਏ ਐਸ ਨਗਰ, 12 ਜਨਵਰੀ (ਸ.ਬ.) ਮੁਹਾਲੀ ਨਗਰ ਨਿਗਮ ਦੇ ਭਾਜਪਾ ਕੌਂਸਲਰ ਸੈਹਬੀ ਆਨੰਦ ਨੇ ਖਾਦੀ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਰਾਜਪੁਰਾ ਤੋਂ ਭਾਜਪਾ ਉਮੀਦਵਾਰ ਹਰਜੀਤ ਸਿੰਘ ਗਰੇਵਾਲ ਨੂੰ  ਉਹਨਾਂ ਦੇ ਦਫਤਰ ਜਾ ਕੇ ਉਮੀਦਵਾਰ ਬਣਨ  ਉਪਰੰਤ ਮੁਬਾਰਕਬਾਦ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਉਹਨਾਂ ਦੀ ਜਿੱਤ ਲਈ ਭਾਜਪਾ ਵਰਕਰ ਦਿਨ ਰਾਤ ਇੱਕ ਕਰ ਦੇਣਗੇ| ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਸਿੰਘ, ਲੱਕੀ ਅਤੇ ਹੋਰ ਆਗੂ ਮੌਜੂਦ ਸਨ|

Leave a Reply

Your email address will not be published. Required fields are marked *