ਸੋਲੋਮਨ ਦੀਪ ਸਮੂਹ ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸਿਡਨੀ, 20 ਦਸੰਬਰ (ਸ.ਬ.) ਦੱਖਣੀ ਪ੍ਰਸ਼ਾਂਤ ਮਹਾਸਾਗਰੀ ਦੇਸ਼ ਸੋਲੋਮਨ ਟਾਪੂ ਤੇ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਤੇ ਭੂਚਾਲ ਦੀ ਗਤੀ 6.7 ਮਾਪੀ ਗਈ| ਅਮਰੀਕੀ ਭੂ ਸਰਵੇਖਣ ਵਿਭਾਗ ਨੇ ਦੱਸਿਆ ਕਿ ਆਸਟਰੇਲੀਆ ਦੇ ਉੱਤਰ ਵਿੱਚ ਸਥਿਤ ਇਸ ਟਾਪੂ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਘੱਟ ਸਮੇਂ ਵਿੱਚ ਇਹ ਦੂਜਾ ਸ਼ਕਤੀਸ਼ਾਲੀ ਭੂਚਾਲ ਹੈ| ਪੈਸੇਫਿਕ ਸੁਨਾਮੀ ਚਿਤਾਵਨੀ ਕੇਂਦਰ (ਪੀ. ਟੀ. ਡਬਲਯੂ.ਸੀ.) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਕਿਰਾਕਿਰਾ ਤੋਂ 120 ਕਿਲੋਮੀਟਰ ਉੱਤਰ-ਪੱਛਮ ਵਿੱਚ ਜ਼ਮੀਨ ਦੀ ਸਤ੍ਹਾ ਤੋਂ 44 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ| ਵਿਭਾਗ ਨੇ ਇੱਥੇ ਫਿਲਹਾਲ ਸੁਨਾਮੀ ਦੀ ਚਿਤਾਵਨੀ ਨਹੀਂ ਦਿੱਤੀ ਹੈ|

Leave a Reply

Your email address will not be published. Required fields are marked *