ਸੋਹਾਣਾ ਵਿਖੇ ਅਤੁਲ ਸ਼ਰਮਾ ਦਾ ਸਨਮਾਨ ਕੀਤਾ
ਐਸ ਏ ਐਸ ਨਗਰ, 3 ਸਤੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਵਿਖੇ ਜਨਮ ਅਸ਼ਟਮੀ ਦੇ ਦਿਹਾੜੇ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸਮਾਜ ਸੇਵਕ ਅਤੁਲ ਸ਼ਰਮਾ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਸ੍ਰੀ ਅਤੁਲ ਸ਼ਰਮਾ ਨੇ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਕ੍ਰਿਸ਼ਨ ਜੀ ਦੀਆਂ ਸਿਖਿਆਵਾਂ ਤੋਂ ਪ੍ਰੇਰਨਾ ਲੈ ਕੇ ਉਹਨਾਂ ਉਪਰ ਅਮਲ ਕਰਨਾ ਚਾਹੀਦਾ ਹੈ ਅਤੇ ਸਮਾਜ ਵਿਚ ਭਰਾਤਰੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ|