ਸੌ ਫੀਸਦੀ ਰਿਹਾ ਸਕਰੁੱਲਾਪੁਰ ਸਰਕਾਰੀ ਸਕੂਲ ਦਾ 12ਵੀਂ ਦਾ ਨਤੀਜਾ

ਖਰੜ, 22 ਜੁਲਾਈ (ਸ਼ਮਿੰਦਰ ਸਿੰਘ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੁੱਲਾਪੁਰ (ਜਿਲ੍ਹਾ ਮੁਹਾਲੀ) ਦਾ ਨਤੀਜਾ ਸੌ ਫੀਸਦੀ ਰਿਹਾ ਹੈ| ਸਕੂਲ ਦੇ ਪ੍ਰਿੰਸੀਪਲ ਹਰਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਇੰਸ ਤੇ ਕਾਮਰਸ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਹਾਸਿਲ ਕੀਤੇ ਹਨ|
ਉਹਨਾਂ ਦੱਸਿਆ ਕਿ ਕਾਮਰਸ ਗਰੁੱਪ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 91.1 ਫੀਸਦੀ, ਨਾਨ ਮੈਡੀਕਲ ਦੀ ਵਿਦਿਆਰਥਣ ਅਕਸ਼ਿਤਾ ਕੁਮਾਰੀ ਨੇ 89.77 ਫੀਸਦੀ, ਨਾਨ ਮੈਡੀਕਲ ਦੀ ਵਿਦਿਆਰਥਣ ਰਮਨ ਪ੍ਰੀਤ ਕੌਰ ਨੇ 86.44 ਫੀਸਦੀ ਤੇ ਮੈਡੀਕਲ ਗਰੁੱਪ ਦੀ ਪਾਰਵਤੀ ਨੇ 80.9 ਫੀਸਦੀ ਅੰਕ ਹਾਸਿਲ ਕੀਤੇ ਹਨ|

Leave a Reply

Your email address will not be published. Required fields are marked *