ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਮੁੱਦੇ ਤੇ ਪ੍ਰਧਾਨ ਮੰਤਰੀ ਤੋਂ ਦਖਲ ਦੇਣ ਦੀ ਮੰਗ


ਚੰਡੀਗੜ੍ਹ, 6 ਨਵੰਬਰ  (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ ਐਸ ਜੀ ਪੀ ਸੀ) ਕੋਲੋਂ ਲੈ ਕੇ ਇਵੈਕੁਈ ਟਰੱਸਟ ਪ੍ਰਾਪਟੀ ਬੋਰਡ (ਵਕਫ਼ ਬੋਰਡ) ਨੂੰ ਸੌਂਪੇ ਜਾਣ ਦੀ ਨਿਖੇਧੀ ਕਰਦਿਆਂ ਇਸ ਸੰਵੇਦਨਸ਼ੀਲ ਮੁੱਦੇ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਵੱਲੋਂ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਤੁਰੰਤ ਉਠਾਉਣ ਦੀ ਮੰਗ ਕੀਤੀ ਹੈ|
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਇਤਿਹਾਸਕ ਸਥਾਨ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਗਹਿਰੀ ਆਸਥਾ ਨਾਲ ਭਰਿਆ ਪਵਿੱਤਰ ਸਥਾਨ ਹੈ| ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਈ ਟੀ ਪੀ ਬੀ (ਵਕਫ਼ ਬੋਰਡ) ਦੀ ਜਿਸ 9 ਮੈਂਬਰੀ ਸਰਕਾਰੀ ਕਮੇਟੀ ਨੂੰ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀ ਐਸ ਯੂ) ਵਜੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦਾ ਪ੍ਰਬੰਧ ਸੌਂਪਿਆ ਹੈ, ਉਸ ਵਿਚ ਇੱਕ ਵੀ ਸਿੱਖ ਮੈਂਬਰ ਨਹੀਂ ਹੈ| ਉਹਨਾਂ ਕਿਹਾ ਕਿ ਅਜਿਹਾ ਕਰਕੇ ਪਾਕਿਸਤਾਨ ਸਰਕਾਰ ਨੇ ਪਾਕਿਸਤਾਨੀ ਸਿੱਖ ਸੰਗਤ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਪਾਕਿਸਤਾਨ ਸਰਕਾਰ ਦਾ ਹਿਹ ਫੇਸਲਾ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਨੂੰ ਵੀ ਨਿਰਾਸ਼ ਕਰਨ ਵਾਲਾ ਹੈ|
ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਇਹ ਮਾਮਲਾ ਪਾਕਿਸਤਾਨੀ ਪ੍ਰਧਾਨ ਮੰਤਰੀ ਕੋਲ ਉਠਾ ਕੇ ਇਹ ਯਕੀਨੀ ਬਣਾਉਣ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਰਹਿਤ ਮਰਿਆਦਾ ਅਨੁਸਾਰ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹੇ, ਜਦਕਿ ਗੁਰਦੁਆਰਾ ਕੰਪਲੈਕਸ ਦੇ ਬਾਹਰ ਦੇ ਖੇਤਰ ਵਪਾਰਕ ਜਾਂ ਪ੍ਰਸ਼ਾਸਨਿਕ ਪ੍ਰਬੰਧ ਦੇਖਣ ਵਾਲੀ ਸਰਕਾਰੀ ਕਮੇਟੀ ਵਿੱਚ ਵੀ ਸਿੱਖ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇ| 
ਅਕਾਲੀ ਦਲ ਦੇ ਜਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੂੰ ਸਨਮਾਨਿਤ ਕੀਤਾ 
ਪਟਿਆਲਾ, 6 ਨਵੰਬਰ  (ਜਸਵਿੰਦਰ ਸਂੈਡੀ)  ਸ਼੍ਰੋਮਣੀ ਅਕਾਲੀ ਦਲ  ਦੀ ਕੋਰ ਕਮੇਟੀ  ਦੇ ਮੈਂਬਰ ਅਤੇ ਅਕਾਲੀ ਜਥਾ  ਜਿਲਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੂੰ ਇਕ ਸਮਾਗਮ ਦੌਰਾਨ ਅਕਾਲੀ ਆਗੂ ਸੋਨੂ ਮਾਜਰੀ  ਵਲੋਂ ਸਨਮਾਨਿਤ ਕੀਤਾ ਗਿਆ| 
ਇਸ ਮੌਕੇ ਅਕਾਲੀ ਆਗੂ  ਗੁਰਚਰਨ ਸਿੰਘ ਖਾਲਸਾ, ਪ੍ਰਗਟ ਵਜੀਦਪੁਰ ਅਤੇ ਸਤਨਾਮ ਸਤੀ ਵੀ ਮੌਜੂਦ ਸਨ|

Leave a Reply

Your email address will not be published. Required fields are marked *