ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ ਸੈਕਟਰ 26 ਚੰਡੀਗੜ੍ਹ ਦਾ ਸਥਾਪਨਾ ਦਿਵਸ ਮਨਾਇਆ

ਚੰਡੀਗੜ੍ਹ, 23 ਜਨਵਰੀ (ਸ.ਬ.) ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ ਸੈਕਟਰ 26 ਚੰਡੀਗੜ੍ਹ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਅੱਜ ਕਾਲਜ ਸਥਾਪਨਾ ਦਿਵਸ ਮਨਾਇਆ ਅਤੇ ਕੈਂਪਸ ਗੁਰਬਾਣੀ ਕੀਰਤਨ ਦੇ ਮਧੁਰ ਗਾਇਨ ਨਾਲ ਗੂੰਜ ਉਠਿਆ। ਇਹ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਵਸ ਵਜੋਂ ਮਨਾਇਆ ਗਿਆ।

ਇਸ ਮੌਕੇ ਸੈਸ਼ਨ 2020-2021 ਦੇ ਸ਼ੁਰੂ ਵਿਚ ਆਰੰਭ ਕੀਤੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸ੍ਰੀ ਧੰਨਾ ਭਗਤ ਮੁਹਾਲੀ ਦੇ ਭਾਈ ਰਜਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਉੱਤੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਕੀਰਤਨ ਭਾਈ ਲਖਵਿੰਦਰ ਸਿੰਘ ਵੱਲੋਂ ਕੀਤਾ ਗਿਆ।

ਇਸ ਮੌਕੇ ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ ਸz. ਗੁਰਦੇਵ ਸਿੰਘ (ਆਈ. ਏ. ਐੱਸ. ਰਿਟਾ.) ਅਤੇ ਸਕੱਤਰ ਕਰਨਲ (ਰਿਟਾ.) ਜੇ. ਐੱਸ. ਬਾਲਾ, ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਕੋਵਿਡ-19 ਮਹਾਂਮਾਰੀ ਦੇ ਦੌਰਾਨ ਸਖਤ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਸਮਾਗਮ ਨੂੰ ਸਫਲ ਬਣਾਉਣ ਲਈ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਕੌਰ ਅਤੇ ਗੁਰਮਤਿ ਵਿਚਾਰ ਸਭਾ ਦੇ ਸ੍ਰੀਮਤੀ ਸੁਖਮੀਨ ਕੌਰ ਅਤੇ ਡਾ. ਸੁਰਿੰਦਰ ਕੌਰ ਦੇ ਯਤਨਾਂ ਦੀ ਸਰਾਹਨਾ ਕੀਤੀ। ਪੋ੍ਰਗਰਾਮ ਦੀ ਸਮਾਪਤੀ ਗੁਰੂ ਕੇ ਲੰਗਰ ਨਾਲ ਹੋਈ

Leave a Reply

Your email address will not be published. Required fields are marked *