ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁ: ਸਿੰਘ ਸ਼ਹੀਦਾਂ ਵਿਖੇ ਨਗਰ ਕੀਰਤਨ 19 ਜਨਵਰੀ ਨੂੰ
ਐਸ.ਏ.ਐਸ.ਨਗਰ, 15 ਜਨਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਮਾਗਮ 20 ਜਨਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ 18 ਜਨਵਰੀ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਹੋਣਗੇ। 19 ਜਨਵਰੀ ਨੂੰ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। 20 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਅਜ਼ਮੇਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਰਣਜੀਤ ਸਿੰਘ ਰਾਣਾ ਮੌੜ ਮੰਡੀ ਬਠਿੰਡਾ ਦਾ ਇੰਟਰਨੈਸ਼ਨਲ ਢਾਡੀ ਜੱਥਾ, ਸ਼ੋਮਣੀ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਪ੍ਰਚਾਰਕ ਭਾਈ ਹਰਦੀਪ ਸਿੰਘ ਪੰਜ਼ੋਖਰਾ ਸਾਹਿਬ, ਭਾਈ ਨਿਰਵੈਰ ਸਿੰਘ, ਭਾਈ ੳਂਕਾਰ ਸਿੰਘ, ਭਾਈ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਜਸਵਿੰਦਰ ਸਿੰਘ ਖਾਲਸਾ, ਭਾਈ ਰਜਿੰਦਰ ਸਿੰਘ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।