ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਐਸ. ਏ. ਐਸ. ਨਗਰ, 18 ਜਨਵਰੀ (ਸ. ਬ.) ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼ 1 ਮੁਹਾਲੀ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ ਜਿਸਦੀ ਆਰੰਭਤਾ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਮੁਹਾਲੀ ਤੋਂ ਹੋਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।

ਨਗਰ ਕੀਰਤਨ ਦੀ ਸ਼ੁਰੂਆਤ ਵੇਲੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਵੀ ਹਾਜਰੀ ਲਗਵਾਈ। ਇਹਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼ 1 ਦੇ ਪ੍ਰਧਾਨ ਪ੍ਰੀਤਮ ਸਿੰਘ, ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲੇ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਚੇਅਰਮੈਨ ਹਰਕੇਸ਼ ਚੰਦ ਮੱਛਲੀ ਕਲਾਂ, ਸਾਬਕਾ ਕੌਂੋਸਲਰ ਪਰਮਜੀਤ ਸਿੰਘ ਕਾਹਲੋ ਅਤੇ ਕਮਲਜੀਤ ਸਿੰਘ ਰੂਬੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਹਰਦਿਆਲ ਸਿੰਘ ਮਾਨ, ਜੋਗਿੰਦਰ ਸਿੰਘ ਸੌਂਧੀ, ਬਲਬੀਰ ਸਿੰਘ ਖਾਲਸਾ ਫੇਜ਼ 11, ਤਰਲੋਚਨ ਸਿੰਘ, ਐਸ. ਐਸ. ਵਿਰਦੀ, ਗੁਰਦੁਆਰਾ ਤਾਲਮੇਲ ਕਮੇਟੀ ਦੇ ਮੈਂਬਰ ਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮਾਜਸੇਵੀ, ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਹੋਏ।

ਜੈਕਾਰਿਆਂ ਨੂੰ ਗੂੰਜ ਵਿੱਚ ਰਵਾਨਾ ਹੋਇਆ ਨਗਰ ਕੀਰਤਨ ਗੁਰੂ ਨਾਨਕ ਮਾਰਕੀਟ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਬੈਰੀਅਰ, ਫਰੈਂਕੋ ਲਾਈਟਾਂ, 2 ਅਤੇ 4 ਨਰਸਰੀ ਚੌਂਕ, ਮਦਨਪੁਰ ਚੌਂਕ ਤੋਂ ਸਿੱਧੇ ਰਾਮਗੜੀਆ ਭਵਨ, ਐਚ. ਐਮ. ਮਕਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਚਾ ਧਨੁ ਸਾਹਿਬ, ਫੇਜ਼ 8 ਗੁਰਦੁਆਰਾ ਸ੍ਰੀ ਅੰਬ ਸਾਹਿਬ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ ਅਤੇ ਸਕੂਲੀ ਬੱਚਿਆਂ ਨੇ ਵੀ ਸ਼ਿਰਕਤ ਕੀਤੀ। ਨਗਰ ਕੀਰਤਨ ਦੇ ਸੁਆਗਤ ਵਿੱਚ ਸੰਗਤਾਂ ਵਲੋਂ ਵੱਖ ਵੱਖ ਥਾਵਾਂ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।

ਖਰੜ (ਸ਼ਮਿੰਦਰ ਸਿੰਘ) ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਖਰੜ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਗਿਆ ਜਿਸ ਵਿੱਚ ਖਰੜ ਦੀ ਸਮੂਹ ਸੰਗਤ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਸ਼ੁਰੂ ਹੋ ਕੇ ਖਰੜ ਦੇ ਵੱਖ ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਭਾਈ ਮਨਪ੍ਰੀਤ ਸਿੰਘ ਵੱਲੋਂ ਕੀਰਤਨ ਕੀਤਾ ਗਿਆ।

Leave a Reply

Your email address will not be published. Required fields are marked *