ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਖਰੜ, 25 ਜਨਵਰੀ (ਸ਼ਮਿੰਦਰ ਸਿੰਘ) ਖਰੜ ਵਿਖੇ ਪਾਮ ਸਿਟੀ ਸੈਕਟਰ 127 ਅਤੇ ਪ੍ਰਾਈਮ ਸਿਟੀ ਖਰੜ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਰਾਗੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪਾਮ ਸਿਟੀ ਅਤੇ ਪ੍ਰਾਈਮ ਸਿਟੀ ਦੀਆਂ ਸੰਗਤਾਂ ਨੇ ਹੁੰਮ ਹੁਮਾ ਕੇ ਸ਼ਮੂਲੀਅਤ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।