ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਅਸਥਾਨਾਂ ਦੀ ਮੁਫਤ ਯਾਤਰਾ ਸੀਨੀਅਰ ਸਿਟੀਜ਼ਨ ਨੂੰ ਕਰਵਾਈ

ਐਸ ਏ ਐਸ ਨਗਰ, 11 ਸਤੰਬਰ (ਸ.ਬ.) ਸੀਨੀਅਰ ਸਿਟੀਜ਼ਨ ਹੈਲਪ ਏਜ ਐਸੋਸੀਏਸ਼ਨ (ਰਜਿ.) ਫੇਜ਼ 6 ਮੁਹਾਲੀ ਵੱਲੋਂ ਸੰਸਥਾ ਦੇ ਚੇਅਰਮੈਨ ਸ. ਨਰਾਇਣ ਸਿੰਘ ਸਿੱਧੂ ( ਮਿਉਂਸਪਲ ਕੌਂਸਲਰ) ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਲਈ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਦਾ ਪ੍ਰਬੰਧ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਕਾਰਜਕਾਰੀ ਪ੍ਰਧਾਨ ਸ੍ਰ. ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਮਿਉਂਸਪਲ ਕਾਰਪੋਰੇਸ਼ਨ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ ਅਤੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਸ੍ਰ. ਰਜਿੰਦਰ ਸਿੰਘ ਰਾਣਾ ਵੱਲੋਂ ਅਰਦਾਸ ਕਰਨ ਤੋਂ ਬਾਅਦ ਹਰੀ ਝੰਡੀ ਦੇ ਕੇ ਵਿਦਾ ਕੀਤਾ ਗਿਆ| ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਸ੍ਰ. ਪਰਮਜੀਤ ਸਿੰਘ ਗਿੱਲ, ਗੁਰਦੁਆਰਾ ਫੇਜ਼ 6 ਦੇ ਪ੍ਰਧਾਨ ਸ੍ਰ.ਗੁਰਨਾਮ ਸਿੰਘ, ਜਨਰਲ ਸਕੱਤਰ ਸ੍ਰ. ਭੁਪਿੰਦਰ ਸਿੰਘ ਅਤੇ ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੇ ਪ੍ਰਧਾਨ ਇ: ਪੀ ਐਸ ਵਿਰਦੀ ਵੀ ਸ਼ਾਮਿਲ ਹੋਏ| ਯਾਤਰਾ ਦੌਰਾਨ ਸੰਗਤਾਂ ਨੇ ਗੁਰਦੁਆਰਾ ਸੋਲਖੀਆਂ, ਵਿਰਾਸਤ ਏ ਖ਼ਾਲਸਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਗੁਰਦੁਆਰਾ ਭੱਠਾ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਕੀਤੇ|
ਉਹਨਾਂ ਦੱੰਿਸਆ ਕਿ ਆਨੰਦਪੁਰ ਸਾਹਿਬ ਵਿਖੇ ਵਿਰਾਸਤ ਏ ਖ਼ਾਲਸਾ ਵਿੱਚ ਸੰਗਤਾਂ ਦੇ ਪਹੁੰਚਣ ਤੇ ਐਸ ਡੀ ਐਮ ਸ੍ਰ. ਹਰਬੰਸ ਸਿੰਘ ਨੇ ਸਾਰੀਆਂ ਸੰਗਤਾਂ ਨੂੰ ਜੀ ਆਇਆਂ ਕਿਹਾ|
ਯਾਤਰਾ ਦੌਰਾਨ ਐਸੋਸੀਏਸ਼ਨ ਵੱਲੋਂ ਸੰਗਤਾਂ ਲਈ ਮਿੱਠੀ ਨਮਕੀਨ ਲੱਸੀ, ਚਾਹ, ਫਲ ਫਰੂਟ,ਮਠਿਆਈ ਅਤੇ ਲੰਗਰ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ| ਇਸ ਮੌਕੇ ਸੰਸਥਾ ਦੇ ਸਕੱਤਰ ਸ੍ਰ. ਗੁਰਬੀਰ ਸਿੰਘ ਗੁਲਾਟੀ ਵੀ ਮੌਜੂਦ ਸਨ|

Leave a Reply

Your email address will not be published. Required fields are marked *