ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਠੱਲ ਪਾਉਣ  ਸਿਆਸੀ ਪਾਰਟੀਆਂ ਹੋਣ ਇਕਜੁੱਟ : ਪੀਰ ਮਹੁੰਮਦ

ਐਸ ਏ ਐਸ ਨਗਰ, 30ਅਪ੍ਰੈਲ (ਸ.ਬ.) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ੍ਰ.ਕਰਨੈਲ ਸਿੰਘ ਪੀਰ ਮਹੁੰਮਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਾਰਵਾਈਆਂ ਤੇ ਕਾਬੂ ਕਰਨ ਲਈ ਸਮੁੱਚੀਆ ਸਿਆਸੀ ਪਾਰਟੀਆ ਆਪਸੀ ਵੈਰ ਵਿਰੋਧ ਛੱਡ ਕੇ ਇਕਮੰਚ ਤੇ ਇਕੱਠਾ ਹੋਣਾ ਚਾਹੀਦਾ ਹੈ ਤਾਂ ਜੋ ਬੇਅਦਬੀ ਕਰਨ ਤੇ ਕਰਵਾਉਣ ਵਾਲਿਆਂ ਦਾ ਪਰਦਾਫਾਸ ਕੀਤਾ ਜਾ ਸਕੇ| ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰ. ਪੀਰ ਮੁਹੰਮਦ ਨੇ ਮੰਗ ਕੀਤੀ ਕਿ ਸ੍ਰ. ਰਮਨਦੀਪ ਸਿੰਘ ਸਿੱਕੀ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕਰਕੇ ਉਸ ਵਿੱਚ ਸਾਰੀਆ ਸਿਆਸੀ ਪਾਰਟੀਆਂ ਦਾ ਇਕ ਇਕ ਨੁਮਾਇੰਦਾ ਸ਼ਾਮਲ ਕੀਤਾ ਜਾਵੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਮੁੱਚੀ ਪੜਤਾਲ ਕਰਨ ਉਪਰੰਤ ਦੋਸ਼ੀਆਂ ਦਾ ਪਰਦਾਫਾਸ ਕਰੇ ਤਾਂ ਜੋ ਆਏ ਦਿਨ ਪੰਜਾਬ ਭਰ ‘ਚ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ|
ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਭਾਜਪਾ ਗਠਜੋੜ ਤੇ ਹੁਣ ਕਾਂਗਰਸ ਦੀ ਸਰਕਾਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਗਾਤਾਰ ਜਾਰੀ ਹੋਣ ਤੇ ਲੋਕਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜ ਰਹੀ ਹੈ,ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਕਮੇਟੀ ਦਾ ਗਠਨ ਹੋਣਾ ਲਾਜਮੀ ਹੈ ਜੋ ਨਿੱਡਰ ‘ਤੇ ਬੇਖੋਫ ਹੋ ਕੇ ਬੇਅਦਬੀ ਕਰਨ ਤੇ ਕਰਵਾਉਣ ਵਾਲਿਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕਰੇ ਤਾਂ ਜੋ ਆਏ ਦਿਨ ਵਾਪਰ ਰਹੀਆਂ ਮੰਦਭਾਗੀ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ ਪੈ ਸਕੇ| ਸ੍ਰ. ਪੀਰ ਮਹੁੰਮਦ ਨੇ ਕਿਹਾ ਕਿ ਐਸ.ਵਾਈ.ਐਲ ਤੇ ਚੌਟਾਲੇ ਹਰਿਆਣਾ ਤੇ ਪੰਜਾਬ ਦੀ ਸ਼ਾਤੀ ਭੰਗ ਕਰਨ ਦੀਆਂ ਕੋਝੀਆਂ ਚਾਲ੍ਹਾ ਚੱਲ ਰਹੇ ਹਨ, ਜਿਨ੍ਹਾਂ ਉੱਪਰ ਦੇਸ਼ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ ਤਾਂ ਜੋ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹਿ ਸਕੇ|

Leave a Reply

Your email address will not be published. Required fields are marked *