ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਐਸ ਏ ਐਸ ਨਗਰ, 9 ਅਪ੍ਰੈਲ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਜਿਸ ਦੌਰਾਨ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਜਲੂਮਾਂ ਦੀ ਰਾਖੀ ਲਈ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਰ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ |
ਭਾਈ ਓਂਕਾਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਖੰਨਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਕਵੀਸ਼ਰ ਸੁਰਜੀਤ ਸਿੰਘ, ਨਵਸੇਧ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਹਰਪ੍ਰੀਤ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਧਰਮ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ |
ਇਸ ਮੌਕੇ ਤੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ 14 ਅਪਰੈਲ ਨੂੰ ਖਾਲਸਾ ਸਾਜਨਾ ਦਿਵਸ ਇਸ ਅਸਥਾਨ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ|

Leave a Reply

Your email address will not be published. Required fields are marked *