ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ 17 ਦਸੰਬਰ ਨੂੰ


ਐਸ ਏ ਐਸ ਨਗਰ, 12 ਦਸੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਐਸ ਏ ਐਸ ਨਗਰ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਫੇਜ 4 ਵਿਖੇ ਹੋਈ, ਜਿਸ ਵਿੱਚ 19 ਦਸੰਬਰ ਨੂੰ ਮਨਾਏ ਜਾ ਰਹੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ 17 ਦਸੰਬਰ ਨੂੰ ਨਗਰ ਕੀਰਤਨ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਗਿਆ| 
ਕਮੇਟੀ ਦੇ ਪ੍ਰੈਸ ਸਕੱਤਰ ਸ੍ਰ. ਮਨਜੀਤ ਸਿੰਘ ਭੱਲਾ  ਨੇ ਦਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਚ 4 ਤੋਂ  ਆਰੰਭ ਹੋ ਕੇ ਚਾਰ-ਪੰਜ ਫੇਜ ਨੂੰ ਵੰਡਦੀ ਸੜਕ, ਬੁਗਨਵੇਲੀਆ ਪਾਰਕ, ਚੀਮਾ ਹਸਪਤਾਲ, ਤਿੰਨ ਪੰਜ ਦੀਆਂ ਲਾਈਟਾਂ, ਗੁਰਦੁਆਰਾ ਸਾਚਾ ਧੰਨੁ, ਫੇਜ 7, ਗੁਰਦੁਆਰਾ ਅੰਬ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ              ਫੇਜ 9 ਵਿਖੇ ਸੰਪੂਰਨ ਹੋਵੇਗਾ| 
ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਸ੍ਰ. ਬਲਵਿੰਦਰ ਸਿੰਘ, ਸ੍ਰੀ ਜਸਵੰਤ ਸਿੰਘ ਭੁੱਲਰ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਬਲਦੇਵ ਸਿੰਘ ਸਿੱਧੂ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਪਾਹਵਾ, ਨਰਿੰਦਰ ਸਿੰਘ, ਅਜੀਤ ਸਿੰਘ , ਜਸਵਿੰਦਰ ਸਿੰਘ, ਗੁਰਚਰਨ ਸਿੰਘ ਨੰਨੜਾ, ਗੁਰਵੀਰ ਸਿੰਘ, ਰਣਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਸੋਹਲ, ਨਿਰਮਲ ਸਿੰਘ, ਇੰਦਰਜੀਤ ਸਿੰਘ, ਹਰਭਜਨ ਸਿੰਘ, ਦਿਆਲ ਸਿੰਘ, ਗਗਨਪ੍ਰੀਤ ਸਿੰਘ, ਸਤਪਾਲ ਬਾਗੀ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਗੁਰਬਖਸ ਸਿੰਘ, ਬਲਵਿੰਦਰ ਸਿੰਘ ਟੌਹੜਾ, ਸੁਰਿੰਦਰ ਸਿੰਘ, ਕਿਰਪਾਲ ਸਿੰਘ ਕਲੱਕਤਾ ਵੀ ਮੌਜੂਦ ਸਨ| 

Leave a Reply

Your email address will not be published. Required fields are marked *