ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮ 4 ਨਵੰਬਰ ਨੂੰ

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਗੁਰਦੁਆਰਾ ਸਾਹਿਬ ਸੈਕਟਰ 67 ਐਸ ਏ ਐਸ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ  ਚਾਰ ਨਵੰਬਰ ਨੂੰ ਮਨਾਇਆ ਜਾਵੇਗਾ| ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 2 ਨਵੰਬਰ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ ਜਿਸ ਦੇ ਭੋਗ 4 ਨਵੰਬਰ ਨੂੰ ਪਾਏ ਜਾਣਗੇ| ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ  ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੈਕਟਰ 67 ਵਿਖੇ ਪ੍ਰਭਾਤ ਫੇਰੀਆਂ 23 ਅਕਤੂਬਰ ਤੋਂ ਜਾਰੀ ਹਨ ਜੋ ਕਿ  1 ਨਵੰਬਰ  ਤਕ ਜਾਰੀ ਰਹਿਣਗੀਆਂ|

Leave a Reply

Your email address will not be published. Required fields are marked *