ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਸਮਾਗਮ  14 ਅਪ੍ਰੈਲ ਨੂੰ

ਐਸ ਏ ਐਸ ਨਗਰ, 13  ਅਪ੍ਰੈਲ (ਸ.ਬ.) ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪੰਜਾਬ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਹਾੜਾ 14 ਅਪ੍ਰੈਲ ਨੂੰ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿਖੇ  ਮਨਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਪੀ ਆਰ ਮਾਨ ਨੇ ਦਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਹਲਕਾ ਵਿਧਾਇਕ ਸ ਬਲਬੀਰ ਸਿੰਘ ਸਿੱਧੂ ਹੋਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਸਾਬਕਾ ਆਈ ਏ ਐਸ ਅਫਸਰ ਸ੍ਰੀ ਆਰ ਐਲ ਕਲਸੀਆ ਕਰਨਗੇ| ਇਸ ਮੌਕੇ ਸਭਾ ਦੇ ਪ੍ਰਧਾਨ ਐਡਵੋਕੇਟ ਸ੍ਰੀ ਜੇ ਆਰ ਕਾਹਲ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *